Breaking News
Home / Breaking News / ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਬਨੂੜ/ਪਟਿਆਲਾ, 12 ਜੁਲਾਈ: ਜ਼ਿਲ੍ਹੇ ਦੇ ਪਿੰਡ ਮਾਣਕਪੁਰ ਵਿਚ ਇਕ ਨਾਬਾਲਗ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਮ੍ਰਿਤਕ ਨਾਬਾਲਗ ਲੜਕੇ ਅਕਾਸ਼ ਕੁਮਾਰ ਦੀ ਉਮਰ 16 ਸਾਲ ਦੇ ਕਰੀਬ ਹੈ। ਮ੍ਰਿਤਕ ਦੇ ਪ੍ਰੀਵਾਰਕ ਮੈਂਬਰਾਂ ਮੁਤਾਬਿਕ ਉਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ, ਜਦਕਿ ਇਹ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਸੀ, ਪ੍ਰੀਵਾਰਕ ਮੈਂਬਰਾਂ ਨੇ ਇਹ ਵੀ ਇਲਜ਼ਾਮ ਲਾਇਆ ਕਿ ਉਨ੍ਹਾਂ ਦੇ ਪਿੰਡ ਵਿਚ ਲੰਬੇ ਸਮੇਂਂ ਤੋਂ ਕੁਝ ਨੌਜਵਾਨ ਸ਼ਰੇਆਮ ਨਸ਼ਾ ਵੇਚਦੇ ਹਨ, ਜਿਸ ਬਾਰੇ ਕਈ ਵਾਰ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਪਰ ਕੋਈ ਵੀ ਕਾਰਵਾਈ ਨਹੀਂ ਹੋਈ। ਉਨ੍ਹਾਂ ਮੁਤਾਬਿਕ ਅੱਜ ਉਕਤ ਮ੍ਰਿਤਕ ਨਾਬਾਲਗ ਨੌਜਵਾਨ ਪਿੰਡ ਵਿਚੋਂ ਹੀ ਕਿਸੇ ਕੋਲੋਂ ਨਸ਼ੇ ਦਾ ਟੀਕਾ ਲਗਵਾ ਕੇ ਆਇਆ ਸੀ। ਉਹ ਜਦੋਂ ਨਸ਼ੇ ਦਾ ਟੀਕਾ ਲਗਵਾ ਕੇ ਘਰ ਆਇਆ ਤਾਂ ਉਸ ਦੀ ਅਚਾਨਕ ਤਬੀਅਤ ਵਿਗੜ ਗਈ। ਉਸ ਨੂੰ ਜਦੋਂ ਚੁੱਕ ਕੇ ਹਸਪਤਾਲ ਲਿਜਾਇਆ ਗਿਆ ਤਾਂ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਦੇ ਪਿੰਡ ਵਿਚ ਨਸ਼ਾ ਵੇਚ-ਵੇਚ ਕੇ ਛੋਟੇ-ਛੋਟੇ ਲੜਕੇ ਹੀ ਨਸ਼ੇ ਦੇ ਆਦੀ ਕਰ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਪਿੰਡ ਦੇ ਸਮਾਜ ਸੇਵੀਆਂ ਨੂੰ ਨਾਲ ਲੈ ਕੇ ਨਸ਼ਾ ਵੇਚਣ ਵਾਲੇ ਫੜ ਕੇ ਜੇਲ੍ਹ ਭੇਜੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਪੁਲਿਸ ਨੂੰ ਦੱਸ ਚੁੱਕੇ ਹਾਂ, ਪਰ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *