Home / Breaking News / ਨਹੀਂ ਦੇ ਸਕੇਗੀ ਪੰਜਾਬ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ

ਨਹੀਂ ਦੇ ਸਕੇਗੀ ਪੰਜਾਬ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ

ਪਟਿਆਲਾ, 1 ਜੁਲਾਈ: ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਉਸ ਬਿੱਲ ਨੂੰ ਰੱਦ ਕਰ ਦਿੱਤਾ ਹੈ ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਦੀ ਵਿਵਸਥਾ ਕੀਤੀ ਗਈ ਸੀ। ਕੇਂਦਰ ਨੇ ਕਿਹਾ ਕਿ ਇਸ ਬਿੱਲ ਵਿੱਚ ਸਿਰਫ ਸਿੱਖੀ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਹੀ ਜੋੜਿਆ ਗਿਆ ਹੈ। ਅਜਿਹੇ ਵਿੱਚ ਹੁਣ ਜਦੋਂ ਜਸਟਿਸ ਰਣਜੀਤ ਸਿੰਘ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਸ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸਖਤ ਸਜ਼ਾ ਦੀਆਂ ਸਿਫਾਰਿਸ਼ਾਂ ਕੀਤੀਆਂ ਗਈਆਂ ਹਨ ਪਰ ਇਹ ਸਜ਼ਾਵਾਂ ਤਾਂ ਹੀ ਦਿੱਤੀਆਂ ਜਾ ਸਕਦੀਆਂ ਹਨ ਜੇਕਰ ਸੂਬੇ ਅੰਦਰ ਬੇਅਦਬੀ ਦੇ ਮਾਮਲੇ ਵਿੱਚ ਸੂਬੇ ‘ਚ ਸਖਤ ਸਜ਼ਾਵਾਂ ਦੀ ਵਿਵਸਥਾ ਹੋਵੇਗੀ। ਇਸ ਸਬੰਧ ਵਿੱਚ ਸਰਕਾਰ ਨੂੰ ਬਿੱਲ ਵਿੱਚ ਸੋਧ ਤੋਂ ਇਲਾਵਾ ਤੁਰੰਤ ਆਰਡੀਨੈਂਸ ਜਾਰੀ ਕਰਨਾ ਪਵੇਗਾ।
ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕੇਂਦਰ ਸਰਕਾਰ ਨੇ ਇਹ ਬਿੱਲ ਮੋੜ ਦਿੱਤਾ ਹੈ ਅਤੇ ਉਨ੍ਹਾਂ ਦੱਸਿਆ ਕਿ ਕੇਂਦਰ ਨੇ ਕਿਹਾ ਹੈ ਕਿ ਇਹ ਬਿੱਲ ਇਕ ਧਰਮ ‘ਤੇ ਹੀ ਕੇਂਦਰਿਤ ਹੈ। ਨੰਦਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿੱਲ ਦੇ ਵਾਪਸ ਆਉਣ ‘ਤੇ ਉਨ੍ਹਾਂ ਨੂੰ ਟਿੱਪਣੀ ਲਈ ਭੇਜਿਆ ਹੈ। ਐਡਵੋਕੇਟ ਜਨਰਲ ਨੇ ਕਿਹਾ ਕਿ ਉਹ ਕੇਂਦਰ ਦੀ ਉਸ ਦਲੀਲ ਨਾਲ ਸਹਿਮਤ ਹਨ ਕਿ ਸੂਬਾ ਸਰਕਾਰ ਸਿਰਫ ਇਕ ਧਰਮ ਲਈ ਅਜਿਹੀ ਸਜ਼ਾ ਦੀ ਵਿਵਸਥਾ ਨਹੀਂ ਕਰ ਸਕਦੀ। ਇਸ ਲਈ ਪੰਜਾਬ ਸਰਕਾਰ ਨੂੰ ਹੁਣ ਇਸ ਬਿੱਲ ਵਿੱਚ ਹੋਰਨਾਂ ਗ੍ਰੰਥਾਂ ਦਾ ਜ਼ਿਕਰ ਵੀ ਕਰਨਾ ਪਵੇਗਾ ਤਾਂ ਹੀ ਇਸ ਸਬੰਧ ਕੇਂਦਰ ਸਰਕਾਰ ਨਜ਼ਰਸਾਨੀ ਕਰੇਗੀ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *