Breaking News
Home / Breaking News / ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ
================
ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ ਮੇਹੁਲ ਚੌਕਸੀ ਖਿਲਾਫ ਜਲਦ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਸਕਦਾ ਹੈ। ਸੀ. ਬੀ. ਆਈ. ਨੇ ਇੰਟਰਪੋਲ ਨੂੰ ਇਸ ਸਬੰਧ ਵਿੱਚ ਅਪੀਲ ਕੀਤੀ ਹੈ। ਸੂਤਰਾਂ ਮੁਤਾਬਿਕ ਸੀ ਬੀ ਆਈ ਨੂੰ ਨੀਰਵ ਮੋਦੀ ਦੇ ਠਿਕਾਣਿਆਂ ਦੀ ਪੁਖਤਾ ਜਾਣਕਾਰੀ ਨਹੀਂ ਹੈ। ਮੀਡੀਆ ਦੀ ਇਕ ਰਿਪੋਰਟ ਵਿੱਚ ਭਾਰਤੀ ਅਤੇ ਬ੍ਰਿਟਿਸ਼ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਗਿਆ ਹੈ। ਫਾਇਨਾਂਸ਼ਿਅਲ ਟਾਈਮਜ਼ ਦੀ ਇਕ ਰਿਪੋਰਟ ਦੇ ਹਵਾਲੇ ਤੋਂ ਇਕ ਖਬਰ ਏਜੰਸੀ ਨੇ ਦੱਸਿਆ ਕਿ ਨੀਰਵ ਮੋਦੀ ਲੰਡਨ ਵਿੱਚ ਹੈ ਅਤੇ ਉਹ ਉਥੇ ਸ਼ਰਨ ਚਾਹੁੰਦਾ ਹੈ। ਇਸ ਦਾ ਕਾਰਨ ਉਹ ਸਿਆਸੀ ਰੂਪ ਵਿੱਚ ਖੁਦ ਨੂੰ ਸਤਾਇਆ ਹੋਇਆ ਦਸ ਰਿਹਾ ਹੈ।
ਹਾਲਾਂਕਿ ਬਰਤਾਨੀਆ ਸਥਿਤ ਹਾਈ ਕਮਿਸ਼ਨਰ ਨੇ ਕਿਸੇ ਵੀ ਮਾਮਲੇ ਵਿੱਚ ਕੋਈ ਜਾਣਕਾਰੀ ਨਹੀਂ ਦਿੱਤੀ। ਰਿਪੋਰਟ ਦੀ ਮੰਨੀਏ ਤਾਂ ਇਸ ਮਾਮਲੇ ਵਿੱਚ ਨੀਰਵ  ਮੋਦੀ ਨੇ ਵੀ ਬਿਆਨ ਜਾਰੀ ਕਰ ਕੇ ਕੋਈ ਜਾਣਕਾਰੀ ਨਹੀਂ ਦਿੱਤੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਫਾਇਨਾਂਸ਼ਿਅਲ ਟਾਈਮਜ਼ ਨੂੰ ਦੱਸਿਆ ਕਿ ਭਾਰਤ ਸਰਕਾਰ ਖ਼ੁਦ ਉਦਸ ਇੰਤਜ਼ਾਰ ਕਰ ਰਹੀ ਹੈ। ਦੇਸ਼ ਦੀ ਲਾਅ ਇਨਫੋਰਸਮੈਂਟ ਏਜੰਸੀਆਂ ਉਸ ਦੀ ਹਵਾਲਗੀ ਕਰਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਇਹ ਸੰਭਵ ਨਹੀਂ ਹੋ ਸਕਿਆ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *