Breaking News
Home / Breaking News / ਨੀਰਵ ਮੋਦੀ ਤੇ ਮੇਹੁਲ ਚੌਕਸੀ ਦਾ ਪਾਸਪੋਰਟ ਸਸਪੈਂਡ

ਨੀਰਵ ਮੋਦੀ ਤੇ ਮੇਹੁਲ ਚੌਕਸੀ ਦਾ ਪਾਸਪੋਰਟ ਸਸਪੈਂਡ

ਮੁੰਬਈ, 16 ਫਰਵਰੀ (ਪੱਤਰ ਪ੍ਰੇਰਕ): ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ‘ਚ 11 ਹਜ਼ਾਰ ਕਰੋੜ ਰੁਪਏ ਤੋਂ ਵਧ ਦੇ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਅਤੇ ਮੇਹੁਲ ਚੌਕਸੀ ਦਾ ਪਾਸਪੋਰਟ 4 ਹਫਤੇ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਵਿਦੇਸ਼ ਮੰਤਰਾਲੇ ਨੇ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਨੇ ਪੀ.ਐਨ.ਬੀ. ਦੀ ਸ਼ਿਕਾਇਤ ‘ਤੇ ਮੇਹੁਲ ਚੌਕਸੀ ਦੇ ਗੀਤਾਂਜਲੀ ਗਰੁੱਪ ਦੀਆਂ ਕੰਪਨੀਆਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ। ਮੇਹੁਲ ਚੌਕਸੀ ਗੀਤਾਂਜਲੀ ਗਰੁੱਪ ਦੇ ਪ੍ਰਬੰਧਕ ਨਿਰਦੇਸ਼ਕ ਅਤੇ ਚੇਅਰਮੈਨ ਹਨ। ਸੀ.ਬੀ.ਆਈ. ਨੇ ਸ਼ੁੱਕਰਵਾਰ ਨੂੰ ਗੀਤਾਂਜਲੀ ਗਰੁੱਪ ਦੇ 20 ਟਿਕਾਣਿਆਂ ‘ਤੇ ਛਾਪੇ ਮਾਰੇ ਹਨ। ਉੱਥੇ ਹੀ ਮੀਡੀਆ ਰਿਪੋਰਟਾਂ ਮੁਤਾਬਕ, ਸੀ. ਬੀ. ਆਈ. ਦੀ ਮੰਗ ‘ਤੇ ਇੰਟਰਪੋਲ ਨੇ ਵੀ ਮੇਹੁਲ ਚੌਕਸੀ ਖਿਲਾਫ ਡਿਫਿਊਜ਼ਨ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਨੋਟਿਸ ਕਿਸੇ ਵਿਅਕਤੀ ਦਾ ਪਤਾ ਲਾਉਣ ਲਈ ਜਾਰੀ ਕੀਤਾ ਜਾਂਦਾ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *