Home / Breaking News / ਨੈਸ਼ਨਲ ਫ਼ਿਲਮ ਐਵਾਰਡਜ਼-2018

ਨੈਸ਼ਨਲ ਫ਼ਿਲਮ ਐਵਾਰਡਜ਼-2018

ਮਰਹੂਮ ਸ੍ਰੀਦੇਵੀ ਨੂੰ ਮਿਲਿਆ ਸਰਵੋਤਮ ਅਦਾਕਾਰਾ ਦਾ ਰਾਸ਼ਟਰੀ ਪੁਰਸਕਾਰ

ਨਵੀਂ ਦਿੱਲੀ, 3 ਮਈ (ਚੜ੍ਹਦੀਕਲਾ ਬਿਊਰੋ) : ਭਾਰਤੀ ਸਿਨੇਮਾ ਵਿਚ ਨੈਸ਼ਨਲ ਫ਼ਿਲਮ ਐਵਾਰਡਜ਼ ਦੀ ਆਪਣੀ ਇਕ ਵਿਸ਼ੇਸ਼ ਥਾਂ ਹੈ ਅਤੇ ਹਰੇਕ ਫ਼ਿਲਮਕਾਰ ਅਤੇ ਕਲਾਕਾਰ ਇਨ੍ਹਾਂ ਪੁਰਸਕਾਰਾਂ ਨੂੰ ਜਿੱਤਣ ਦੀ ਇੱਛਾ ਰੱਖਦਾ ਹੈ। ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ 65ਵੇਂ ਨੈਸ਼ਨਲ ਫ਼ਿਲਮ ਐਵਾਰਡਜ਼ ਦੀ ਵੰਡ ਕੀਤੀ ਗਈ।  ਰਾਸ਼ਟਰਪਤੀ ਵੱਲੋਂ ਫਿਲਮ ‘ਮੋਮ’ ਲਈ ਮਰਹੂਮ ਸ਼੍ਰੀਦੇਵੀ ਨੂੰ ਸਰਬ-ਉੱਤਮ ਅਦਾਕਾਰਾ ਦਾ ਰਾਸ਼ਟਰੀ ਪੁਰਸਕਾਰ ਦਿੱਤਾ ਗਿਆ ਜੋ  ਕਿ ਸ੍ਰੀਦੇਵੀ ਦੇ ਪਤੀ ਬੋਨੀ ਕਪੂਰ ਅਤੇ ਬੇਟੀਆਂ ਜਾਨਵੀ ਕਪੂਰ ਅਤੇ ਖੁਸ਼ੀ ਕਪੂਰ ਵੱਲੋਂ ਪ੍ਰਾਪਤ ਕੀਤਾ ਗਿਆ। ਜਦ ਕਿ ‘ਨਿਊਟਨ’ ਫ਼ਿਲਮ ਲਈ ਅਦਾਕਾਰ ਪੰਕਜ ਤ੍ਰਿਪਾਠੀ ਨੂੰ ‘ਸਪੈਸ਼ਲ ਮੈਨਸ਼ਨ ਐਵਾਰਡ’ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਅਤੇ ਰਾਜਵਰਧਨ ਸਿੰਘ ਰਾਠੌਰ ਵੱਲੋਂ ਦਿੱਤਾ ਗਿਆ।
ਇਥੇ ਇਹ ਗੱਲ ਵਰਣਨਯੋਗ ਹੈ ਕਿ ਰਾਸ਼ਟਰਪਤੀ ਵੱਲੋਂ ਸਿਰਫ਼ 11 ਪੁਰਸਕਾਰ ਜੇਤੂਆਂ ਨੂੰ ਹੀ ਸਨਮਾਨਿਤ ਕੀਤਾ ਜਾਣਾ ਸੀ ਜਿਸ ਕਾਰਨ ਬਾਕੀ 60 ਤੋਂ ਵਧੇਰੇ ਜੇਤੂਆਂ ਨੇ ਇਸ ਸਮਾਰੋਹ ਦਾ ਬਾਈਕਾਟ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਰਿਹਰਸਲ ਵਾਲੇ ਦਿਨ ਹੀ ਜੇਤੂਆਂ ਨੂੰ ਦੱਸ ਦਿੱਤਾ ਗਿਆ ਸੀ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਹੱਥੋਂ ਇਹ ਪੁਰਸਕਾਰ ਉਨ੍ਹਾਂ ਨੂੰ ਨਹੀਂ ਮਿਲੇਗਾ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *