Home / Breaking News / ਨੌਜਵਾਨ ਕਿਸਾਨ ਵੱਲੋਂ ਕਰਜ਼ੇ ਕਾਰਨ ਪਿੰਡ ਦੇ ਖੂਹ ‘ਚ ਛਾਲ ਮਾਰ ਕੇ ਖ਼ੁਦਕੁਸ਼ੀ

ਨੌਜਵਾਨ ਕਿਸਾਨ ਵੱਲੋਂ ਕਰਜ਼ੇ ਕਾਰਨ ਪਿੰਡ ਦੇ ਖੂਹ ‘ਚ ਛਾਲ ਮਾਰ ਕੇ ਖ਼ੁਦਕੁਸ਼ੀ

ਮੋਗਾ, 28 ਅਕਤੂਬਰ (ਪੱਤਰ ਪ੍ਰੇਰਕ) : ਜ਼ਿਲ੍ਹੇ ਦੇ ਪਿੰਡ ਮਾੜੀ ਮੁਸਤਫਾ ‘ਚ ਕਰਜ਼ੇ ‘ਚ ਡੁੱਬੇ ਇਕ ਨੌਜਵਾਨ ਕਿਸਾਨ ਨੇ ਖੂਹ ‘ਚ ਛਾਲ ਮਾਰ ਕੇ ਆਤਮਹੱਤਿਆ ਕਰ ਲਈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ (35) ਪੁੱਤਰ ਸੁਰਿੰਦਰਪਾਲ ਸਿੰਘ ਠੇਕੇ ‘ਤੇ ਜ਼ਮੀਨ ਲੈ ਕੇ ਵਾਹੀ ਕਰਦਾ ਸੀ ਅਤੇ ਉਸ ਕੋਲ ਆਪਣੀ ਕੋਈ ਜ਼ਮੀਨ ਨਹੀਂ ਸੀ। ਪਿਛਲੇ ਸਮੇਂ ਦੌਰਾਨ ਦੋ ਭੈਣਾਂ ਅਤੇ ਇਕ ਭਰਾ ਦਾ ਵਿਆਹ ਕਰਨ ਕਰਕੇ ਅਤੇ ਖੇਤੀਬਾੜੀ ‘ਚ ਘਾਟਾ ਪੈਣ ਕਰਕੇ ਪਰਿਵਾਰ ਸਿਰ ਅੱਠ ਲੱਖ ਰੁਪਏ ਦਾ ਕਰਜ਼ਾ ਸੀ ਜਿਸ ਕਾਰਨ ਮਨਦੀਪ ਅਕਸਰ ਪ੍ਰੇਸ਼ਾਨ ਰਹਿੰਦਾ ਸੀ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *