Home / Breaking News / ਪਦਮਾਵਤੀ’ ਦੀ ਰਿਲੀਜ਼ ਵਿਰੁੱਧ ਪਟੀਸ਼ਨ ਹਾਈ ਕੋਰਟ ਵੱਲੋਂ ਖਾਰਜ

ਪਦਮਾਵਤੀ’ ਦੀ ਰਿਲੀਜ਼ ਵਿਰੁੱਧ ਪਟੀਸ਼ਨ ਹਾਈ ਕੋਰਟ ਵੱਲੋਂ ਖਾਰਜ

ਨਵੀਂ ਦਿੱਲੀ, 24 ਨਵੰਬਰ (ਪੱਤਰ ਪ੍ਰੇਰਕ) :  ਦਿੱਲੀ ਹਾਈ ਕੋਰਟ ਨੇ ਫਿਲਮ ‘ਪਦਮਾਵਤੀ’ ਦੇ ਖਿਲਾਫ ਦਾਇਰ ਪਟੀਸ਼ਨ ਅੱਜ ਯਾਨੀ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਟੀਸ਼ਨਾਂ ਫਿਲਮ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਉਤਸ਼ਾਹ ਦਿੰਦੀਆਂ ਹਨ। ਕਾਰਜਵਾਹਕ ਚੀਫ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਸੀ. ਹਰੀ ਸ਼ੰਕਰ ਦੀ ਬੈਂਚ ਨੇ ਪਟੀਸ਼ਨ ਨੂੰ ਨਿਰਾਸ਼ਾਜਨਕ ਅਤੇ ਗਲਤ ਢੰਗ ਨਾਲ ਤਿਆਰ ਕੀਤੀ ਗਈ ਦੱਸਿਆ। ਪਟੀਸ਼ਨ ‘ਚ ਮੰਗ ਕੀਤੀ ਗਈ ਸੀ ਕਿ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਇਕ ਕਮੇਟੀ ਦਾ ਗਠਨ ਕੀਤਾ ਜਾਵੇ, ਜੋ ਇਹ ਪੜਤਾਲ ਕਰੇ ਕਿ ਇਸ ‘ਚ ਇਤਿਹਾਸ ਨਾਲ ਕੋਈ ਛੇੜਛਾੜ ਤਾਂ ਨਹੀਂ ਕੀਤੀ ਗਈ ਹੈ। ਬੈਂਚ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਸਵਾਲ ਕੀਤਾ,”ਕੀ ਤੁਸੀਂ ਫਿਲਮ ਦੇਖੀ ਹੈ? ਜੋ ਲੋਕ ਸਿਨੇਮਾਘਰਾਂ ਨੂੰ ਅੱਗ ਲੱਗਾ ਰਹੇ ਹਨ, ਕੀ ਉਨ੍ਹਾਂ ਨੇ ਫਿਲਮ ਦੇਖੀ ਹੈ?  ਇਸ ਤਰ੍ਹਾਂ ਦੀ ਪਟੀਸ਼ਨ ਰਾਹੀਂ ਤੁਸੀਂ ਅੰਦੋਲਨ ਕਰ ਰਹੇ ਲੋਕਾਂ ਨੂੰ ਉਤਸ਼ਾਹਿਤ ਕਰ ਰਹੇ ਹੋ।’Ñਪਟੀਸ਼ਨਕਰਤਾ ਨੂੰ ਬੈਂਚ ਨੇ ਕਿਹਾ ਕਿ ਅਦਾਲਤ ਇਸ ਪਟੀਸ਼ਨ ਨੂੰ ਸਵੀਕਾਰ ਨਹੀਂ ਕਰ ਰਹੀ ਹੈ, ਇਸ ਸਥਿਤੀ ‘ਚ ਉਹ ਸੈਂਸਰ ਬੋਰਡ ਦਾ ਦਰਵਾਜ਼ਾ ਖੜਕਾਏ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਫਿਲਮ ‘ਚ ਕਥਿਤ ਤੌਰ ‘ਤੇ ਇਤਿਹਾਸਕ ਤੱਤਾਂ ਨਾਲ ਛੇੜਛਾੜ ਕੀਤੀ ਗਈ ਹੈ, ਇਸ ਲਈ ਕਮੇਟੀ ਦਾ ਗਠਨ ਕਰਨਾ ਜ਼ਰੂਰੀ ਹੈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *