Home / Breaking News / ਪਾਕਿਸਤਾਨ ਨਾਲ ਨਜਿੱਠਣ ਲਈ ਸਾਰੇ ਬਦਲ ਖੁੱਲ੍ਹੇ : ਅਮਰੀਕਾ

ਪਾਕਿਸਤਾਨ ਨਾਲ ਨਜਿੱਠਣ ਲਈ ਸਾਰੇ ਬਦਲ ਖੁੱਲ੍ਹੇ : ਅਮਰੀਕਾ

ਵਾਸ਼ਿੰਗਟਨ, 6 ਜਨਵਰੀ (ਪੱਤਰ ਪ੍ਰੇਰਕ) : ਪਾਕਿਸਤਾਨ ਨੂੰ ਲੈ ਕੇ ਤਿੱਖੇ ਤੇਵਰ ਦਿਖਾ ਚੁੱਕਾ ਅਮਰੀਕਾ ਹੁਣ ਸ਼ਾਂਤ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਅਮਰੀਕਾ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਤਾਲਿਬਾਨ ਅਤੇ ਹੱਕਾਨੀ ਨੈੱਟਵਰਕ ਵਿਰੁੱਧ ਕੋਈ ਠੋਸ ਕਾਰਵਾਈ ਅਤੇ ਉਨ੍ਹਾਂ ਦੇ ਸ਼ਰਨਸਥਲਾਂ ਦਾ ਖਾਤਮਾ ਨਹੀਂ ਕਰਦਾ ਤਾਂ ਉਹ ਉਸ ਨਾਲ ਨਜਿੱਠਣ ਲਈ ਸਾਰੇ ਬਦਲ ਖੁੱਲ੍ਹੇ ਰੱਖ ਰਿਹਾ ਹੈ। ਅਮਰੀਕਾ ਦੀ ਇਹ ਚਿਤਾਵਨੀ ਅੱਤਵਾਦੀਆਂ ਸਮੂਹਾਂ ‘ਤੇ ਕਾਰਵਾਈ ਕਰਨ ‘ਚ ਅਸਫਲ ਰਹਿਣ ਨੂੰ ਲੈ ਕੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਦੋ ਅਰਬ ਡਾਲਰ ਦੀ ਸੁਰੱਖਿਆ ਮਦਦ ‘ਤੇ ਰੋਕ ਲਾਉਣ ਤੋਂ ਬਾਅਦ ਆਈ ਹੈ। ਨਵੇਂ ਸਾਲ ਦੇ ਪਹਿਲੇ ਟਵੀਟ ‘ਚ ਟਰੰਪ ਨੇ ਪਾਕਿਸਤਾਨ ਨੂੰ ਅੱਤਵਾਦ ਦੇ ਮੁੱਦੇ ‘ਤੇ ਘੇਰਿਆ ਸੀ। ਟਰੰਪ ਨੇ ਆਪਣੇ ਟਵੀਟ ‘ਚ ਪਾਕਿਸਤਾਨ ‘ਤੇ ਝੂਠ ਬੋਲਣ ਅਤੇ ਧੋਖਾ ਦੇਣ ਦਾ ਦੋਸ਼ ਲਾਇਆ ਸੀ। ਟਰੰਪ ਨੇ ਕਿਹਾ ਸੀ ਕਿ ਪਿਛਲੇ 15 ਸਾਲਾਂ ਤੋਂ ਅਮਰੀਕਾ ਨੇ ਪਾਕਿਸਤਾਨ ਨੂੰ 33 ਅਰਬ ਡਾਲਰ ਦੀ ਮਦਦ ਦਿੱਤੀ ਹੈ ਪਰ ਬਦਲੇ ਵਿਚ ਉਸ ਨੂੰ ਸਿਰਫ ਝੂਠ ਅਤੇ ਧੋਖਾ ਮਿਲਿਆ ਹੈ। ਪਾਕਿਸਤਾਨ ਅੱਤਵਾਦੀਆਂ ਨੂੰ ਸ਼ਰਨ ਦੇ ਰਿਹਾ ਹੈ।

About admin

Check Also

ਕਰਜ਼ ਮੁਆਫ਼ ਕਰਨ ਨਾਲ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ

ੰਚਡੀਗੜ੍ਹ,  20 ਜੁਲਾਈ: ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕ੍ਰਿਆ …

Leave a Reply

Your email address will not be published. Required fields are marked *