Home / Punjab / ਪਾਕਿ ਅਤਿਵਾਦੀ ਪੰਜਾਬ ਤੇ ਜੰਮੂ ‘ਚ ਹਮਲੇ ਦੀ ਤਾਕ ‘ਚ ਪਾਕਿਸਤਾਨੀ ਖੁਫੀਆ ਏਜੰਸੀ ਕਰ ਰਹੀ ਹੈ ਤਿਆਰੀ

ਪਾਕਿ ਅਤਿਵਾਦੀ ਪੰਜਾਬ ਤੇ ਜੰਮੂ ‘ਚ ਹਮਲੇ ਦੀ ਤਾਕ ‘ਚ ਪਾਕਿਸਤਾਨੀ ਖੁਫੀਆ ਏਜੰਸੀ ਕਰ ਰਹੀ ਹੈ ਤਿਆਰੀ

ਚੰਡੀਗੜ੍ਹ, 10 ਜੁਲਾਈ (ਚ.ਨ.ਸ.) :  ਪੰਜਾਬ ‘ਤੇ ਇਕ ਵਾਰ ਫਿਰ ਅਤਿਵਾਦੀ ਹਮਲੇ ਦਾ ਖਤਰਾ ਮੰਡਰਾ ਰਿਹਾ ਹੈ। ਭਾਰਤੀ ਖੁਫੀਆ ਏਜੰਸੀ ਨੇ ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਨੂੰ ਅਜਿਹੀ ਚਿਤਾਵਨੀ ਭੇਜ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜੈਸ਼-ਏ ਮੁਹਮੰਦ ਅਤੇ ਲਸ਼ਕਰ-ਏ-ਤੋਇਬਾ ਦੇ ਅਤਿਵਾਦੀਆਂ ਦੇ ਭਾਰਤ ‘ਚ ਦਾਖਲੇ ਨੂੰ ਲੈ ਕੇ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ। ਚਿਤਾਵਨੀ ‘ਚ ਦੱਸਿਆ ਗਿਆ ਹੈ ਕਿ ਪੰਜਾਬ ਦਾ ਗੁਰਦਾਸਪੁਰ ਅਤੇ ਪਠਾਨਕੋਟ ਪ੍ਰਮੁੱਖ ਨਿਸ਼ਾਨੇ ‘ਤੇ ਹਨ। ਹਾਲਾਂਕਿ ਪੰਜਾਬ ਪੁਲਿਸ ਇਸ ਬਾਰੇ ਕੁਝ ਵੀ ਖੁੱਲ੍ਹ ਕੇ ਨਹੀਂ ਬੋਲ ਰਹੀ ਹੈ। ਜਦੋਂ ਇਸ ਬਾਰੇ ਡੀ ਜੀ ਪੀ ਖੁਫੀਆ ਵਿਭਾਗ ਅਨਿਲ ਕੁਮਾਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਖੁੱਲ੍ਹ ਕੇ ਗੱਲ ਨਹੀਂ ਕੀਤੀ। ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਫਿਲਹਾਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ। ਗੁਰਦਾਸਪੁਰ ਅਤੇ ਪਠਾਨਕੋਟ ‘ਚ ਲਗਾਤਾਰ 2 ਅਤਿਵਾਦੀ ਹਮਲੇ ਹੋ ਚੁੱਕੇ ਹਨ। ਇਸ ਦੌਰਾਨ ਪੁਲਿਸ ਦੀ ਅਸਫਲਤਾ ਸਾਹਮਣੇ ਆਈ ਹੈ। ਗੁਰਦਾਸਪੁਰ ਦੇ ਦੀਨਾਨਗਰ ‘ਚ ਹੋਏ ਹਮਲੇ ਤੋਂ ਬਾਅਦ ਸਰਹੱਦੀ ਇਲਾਕਿਆਂ ‘ਚ ਕੁਝ ਸਮੇਂ ਲਈ ਤਾਂ ਸੁਰੱਖਿਆ ਚੌਕਸੀ ਸਖਤ ਕਰ ਦਿੱਤੀ ਗਈ ਸੀ ਪਰ ਸਮਾਂ ਲੰਘਣ ਤੋਂ ਬਾਅਦ ਹਟਾ ਦਿੱਤੀ ਗਈ। ਜਿਸ ਦੇ ਨਤੀਜੇ ਵਜੋਂ ਅਤਿਵਾਦੀ ਸਰੱਹਦ ਤੋਂ ਅੰਦਰ ਦਾਖਲ ਹੋਏ ਅਤੇ ਸਿੱਧੇ ਪਠਾਨਕੋਟ ਹਮਲੇ ਨੂੰ ਅੰਜਾਮ ਦੇ ਦਿੱਤਾ।
ਖੁਫੀਆ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਦੇ ਇਨ੍ਹਾਂ 2 ਜ਼ਿਲ੍ਹਿਆਂ ‘ਚ ਫਿਰ ਅਤਿਵਾਦੀ ਹਮਲਾ ਹੋ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਖੁਫੀਆ ਵਿਭਾਗ ਦੀ ਚਿੱਠੀ ‘ਚ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਪਾਕਿਸਤਾਨ ਦੇ ਪਿੰਡ ਚੱਕ ਕਾਜੀਆਂ, ਜਿਹੜਾ ਕਿ ਕਠੂਆ ਦੇ ਬਿਲਕੁਲ ਨੇੜੇ ਪੈਂਦਾ ਹੈ ‘ਚ ਲਸ਼ਕਰ-ਏ ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ 4-5 ਗਰੁੱਪ ਭਾਰਤ ‘ਚ ਦਾਖਲ ਹੋਣ ਦੀ ਫਿਰਾਕ ‘ਚ ਹਨ। ਚਿਤਾਵਨੀ ਦਿੱਤੀ ਗਈ ਹੈ ਕਿ ਇਹ ਕਿਸੇ ਵੀ ਸਮੇਂ ਭਾਰਤ ‘ਚ ਦਾਖਲ ਹੋ ਸਕਦੇ ਹਨ ਅਤੇ ਪੰਜਾਬ, ਜੰਮੂ ਨੂੰ ਆਪਣਾ ਨਿਸ਼ਾਨਾ ਬਣਾ ਸਕਦੇ ਹਨ। ਇਸ ‘ਚ ਇਹ ਵੀ ਜਾਣਕਾਰੀ ਮਿਲੀ ਹੈ ਕਿ ਕੌਮਾਂਤਰੀ ਸਰਹੱਦ ‘ਤੇ ਕੁਝ ਗੁੱਜ਼ਰਾਂ ਨਾਲ ਇਹ ਅਤਿਵਾਦੀ ਸੰਪਰਕ ‘ਚ ਹਨ, ਜਿਹੜੇ ਉਨ੍ਹਾਂ ਨੂੰ ਭਾਰਤ ‘ਚ ਦਾਖਲ ਕਰਵਾਉਣ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਅੰਮ੍ਰਿਤਸਰ ਤੋਂ ਜੰਮੂ ਤੱਕ ਵੱਡੇ ਪੱਧਰ ‘ਤੇ ਸਰਹੱਦ ‘ਤੇ ਗੁੱਜ਼ਰਾਂ ਦੇ ਡੇਰੇ ਹਨ। ਇਸ ਚਿਤਾਵਨੀ ਨੇ ਇਕ ਵਾਰ ਫਿਰ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਕਿਸਤਾਨੀ ਖੁਫੀਆ ਏਜੰਸੀ ਦੇ ਸਕਦੀ ਹੈ ਕਿਸੇ ਘਟਨਾ ਨੂੰ ਅੰਜਾਮ : ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੀ ਖਤਰੇ ਦੀ ਚਿਤਾਵਨੀ ਦਿੱਤੀ ਗਈ ਹੈ। ਪੰਜਾਬ ‘ਚ ਅਪਰਾਧੀ ਗਿਰੋਹਾਂ ਦੀਆਂ ਵਧਦੀਆਂ ਸਰਗਰਮੀਆਂ ਅਤੇ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਖੁਫੀਆ ਏਜੰਸੀ ਦੀਆਂ ਸਰਗਰਮੀਆਂ ਬਾਰੇ ਕੇਂਦਰੀ ਖੁਫੀਆ ਏਜੰਸੀਆਂ ਨੇ ਚੋਣ ਕਮਿਸ਼ਨ ਨੂੰ ਚੌਕਸ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਪਾਕਿਸਤਾਨੀ
ਖੁਫੀਆ ਏਜੰਸੀ ਦੀਆਂ ਸਰਗਰਮੀਆਂ ਜੰਮੂ ਤੋਂ ਗਰੁਦਾਸਪੁਰ ਨਾਲ ਲੱਗਦੇ ਪਾਕਿਸਤਾਨੀ ਖੇਤਰ ਤੋਂ ਤਬਦੀਲ ਹੋ ਕੇ ਫਿਰੋਜ਼ਪੁਰ ਅਤੇ ਫਾਜ਼ਿਲਕਾ ਨਾਲ ਲੱਗਦੇ ਪਾਕਿਸਤਾਨੀ ਖੇਤਰਾਂ ‘ਚ ਵਧ ਗਈਆਂ ਹਨ। ਕੇਂਦਰੀ ਖੁਫੀਆ ਏਜੰਸੀ ਨੇ ਚੋਣ ਕਮਿਸ਼ਨ ਨੂੰ ਇਸ ਗੱਲ ‘ਤੇ ਵੀ ਚੌਕਸ ਕੀਤਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਘਟਨਾ ਨੂੰ ਅੰਜਾਮ ਦੇ ਸਕਦੀ ਹੈ।
ਅੰਦਰੂਨੀ ਤੌਰ ‘ਤੇ ਕਮਿਸ਼ਨ ਲਈ ਇਹ ਵੀ ਵੱਡੀ ਚੁਣੌਤੀ ਹੈ ਕਿ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਅਪਰਾਧੀ ਗਿਰੋਹਾਂ ਨੂੰ ਚੋਣਾਂ ਦੌਰਾਨ ਆਪਣੇ ਹਿੱਤਾਂ ਲਈ ਵਰਤ ਸਕਦੀਆਂ ਹਨ। ਪੰਜਾਬ ਪੁਲਿਸ ਨੇ ਖੁਲਾਸੇ ਕੀਤੇ ਹਨ ਕਿ ਸੂਬੇ ‘ਚ 2 ਦਰਜਨ ਦੇ ਕਰੀਬ ਅਪਰਾਧੀ ਗਿਰੋਹ ਹਨ ਅਤੇ ਇਨ੍ਹਾਂ ਕੋਲ ਆਧੁਨਿਕ ਅਸਲਾ ਹੈ। ਇਨ੍ਹਾਂ ਗਿਰੋਹਾਂ ਨੂੰ ਸਿਆਸੀ ਪਨਾਹ ਵੀ ਮਿਲ ਰਹੀ ਹੈ। ਖੁਫੀਆ ਏਜੰਸੀਆਂ ਨੇ ਕਮਿਸ਼ਨ ਨੂੰ ਸਾਵਧਾਨ ਕੀਤਾ ਹੈ ਕਿ ਇਹ ਗਿਰੋਹ ਵਿਧਾਨ ਸਭਾ ਚੋਣਾਂ ਦੌਰਾਨ ਪਰੇਸ਼ਾਨੀ ਖੜ੍ਹੀ ਕਰ ਸਕਦੇ ਹਨ। ਚੋਣ ਕਮਿਸ਼ਨ ਨੇ ਲਗਾਤਾਰ ਖੁਫੀਆ ਏਜੰਸੀ ਨਾਲ ਸੰਪਰਕ ਬਣਾਇਆ ਹੋਇਆ ਹੈ। ਹੁਕਮਰਾਨ ਧਿਰ ਦੇ ਇਸ਼ਾਰਿਆਂ ‘ਤੇ ਹੀ ਕੰਮ ਕਰਨ ਵਾਲੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਬਾਰੇ ਵੀ ਖੁਫੀਆ ਏਜੰਸੀ ਵੱਲੋਂ ਕਮਿਸ਼ਨ ਨੂੰ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ। ਖੁਫੀਆ ਏਜੰਸੀਆਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਪਾਕਿਸਤਾਨੀ ਖੁਫੀਆ ਏਜੰਸੀ ਨੇ ਆਪਣੇ ਕੈਂਪ ਫਾਜ਼ਿਲਕਾ ਅਤੇ ਫਿਰੋਜ਼ਪੁਰ ਨੇੜੇ ਸਥਾਪਤ ਕੀਤੇ ਹਨ। ਇਨ੍ਹਾਂ ਸਭ ਗੱਲਾਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੂੰ ਚੋਣਾਂ ਤੋਂ ਪਹਿਲਾਂ ਤੁਰੰਤ ਸੀਲ ਕਰ ਦਿੱਤਾ ਜਾਵੇ। ਚੋਣ ਕਮਿਸ਼ਨ ਅਗਸਤ ਮਹੀਨੇ ਪੰਜਾਬ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰੇਗਾ ਅਤੇ ਉਹ ਚੋਣ ਪ੍ਰਬੰਧਾਂ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਵੀ ਜਾਇਜ਼ਾ ਲਵੇਗਾ£

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *