Home / Punjab / ਪਾਰੀਕਰ ਵੱਲੋਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ

ਪਾਰੀਕਰ ਵੱਲੋਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ

ਸਿੰਗਾਪੁਰ, 3 ਜੂਨ (ਚ.ਨ.ਸ.) : ਸ਼ੰਗਰੀ-ਲਾ ਡਾਇਲਾਗ ਵਿਚ ਹਿੱਸਾ ਲੈਣ ਲਈ ਸਿੰਗਾਪੁਰ ਗਏ ਭਾਰਤੀ ਰੱਖਿਆ ਮੰਤਰੀ ਮਨੋਹਰ ਪਾਰੀਕਰ ਨੇ ਉੱਥੇ ਕੈਨੇਡਾ ਦੇ ਰੱਖਿਆ ਮੰਤਰੀ ਤੇ ਫੌਜੀਆਂ ਦੇ ਸਰਦਾਰ ਹਰਜੀਤ ਸਿੰਘ ਸੱਜਣ ਨਾਲ ਵੀ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਤਸਵੀਰ ਖੁਦ ਪਾਰੀਕਰ ਨੇ ਟਵਿੱਟਰ ਰਾਹੀਂ ਲੋਕਾਂ ਨਾਲ ਸਾਂਝੀ ਕੀਤੀ। ਸ਼ੰਗਰੀ-ਲਾ ਡਾਇਲਾਗ ਇਕ ਅਜਿਹਾ ਮੰਚ ਹੈ, ਜਿੱਥੇ ਏਸ਼ੀਆ-ਪ੍ਰਸ਼ਾਂਤ ਦੇਸ਼ ਮਿਲ ਕੇ ਸੁਰੱਖਿਆ ਬਾਰੇ ਵਿਚਾਰ-ਵਟਾਂਦਰਾ ਕਰਦੇ ਹਨ। ਇਸ ਵਿਚ ਏਸ਼ੀਆ-ਪ੍ਰਸ਼ਾਂਤ ਦੇ 28 ਦੇਸ਼ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿਚ ਭਾਰਤ ਅਤੇ ਕੈਨੇਡਾ ਵੀ ਸ਼ਾਮਲ ਹਨ। ਇਸ ਮੰਚ ਦਾ ਨਾਂ ਸ਼ੰਗਰੀ-ਲਾ ਡਾਇਲਾਗ, ਉਸ ਹੋਟਲ ਦੇ ਨਾਂ ‘ਤੇ ਰੱਖਿਆ ਗਿਆ ਹੈ, ਜਿੱਥੋਂ ਇਸ ਦੀ ਸ਼ੁਰੂਆਤ ਹੋਈ ਸੀ। 2002 ਤੋਂ ਇਹ ਮੰਚ 28 ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸੁਰੱਖਿਆ ਸੰਬੰਧੀ ਵਿਚਾਰਾਂ ਲਈ ਇਕ ਹੀ ਮੰਚ ‘ਤੇ ਲਿਆ ਕੇ ਖੜ੍ਹਾ ਕਰਦਾ ਹੈ। ਸਿੰਗਾਪੁਰ ਵਿਚ ਆਯੋਜਿਤ ਇਸ ਵਾਰ ਦੇ ਸਮਿਟ ਵਿਚ ਮਨੋਹਰ ਪਾਰੀਕਰ ਉੱਚੇਚੇ ਤੌਰ ‘ਤੇ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਮਿਲੇ ਅਤੇ ਭਾਰਤ ਦੇ ਸੁਰੱਖਿਆ ਸੰਬੰਧੀ ਮੁੱਦਿਆਂ ਨੂੰ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਸੱਜਣ ਨੇ ਪਿਛਲੇ ਸਾਲ ਕੈਨੇਡਾ ਵਿਚ ਹੋਈਆਂ ਸੰਘੀ ਚੋਣਾਂ ਤੋਂ ਬਾਅਦ ਉੱਥੋਂ ਦੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਿਆ ਸੀ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *