Home / Breaking News / ਪੁਲਿਸ ਵੱਲੋਂ ਸੁੱਚਾ ਸਿੰਘ ਲੰਗਾਹ ਗੁਰਦਾਸਪੁਰ ਅਦਾਲਤ ‘ਚ ਪੇਸ਼

ਪੁਲਿਸ ਵੱਲੋਂ ਸੁੱਚਾ ਸਿੰਘ ਲੰਗਾਹ ਗੁਰਦਾਸਪੁਰ ਅਦਾਲਤ ‘ਚ ਪੇਸ਼

ਗੁਰਦਾਸਪੁਰ, 14 ਫਰਵਰੀ (ਪੱਤਰ ਪ੍ਰੇਰਕ) : ਬਲਾਤਕਾਰ ਦੇ ਕੇਸ ਵਿਚ ਪਟਿਆਲਾ ਜੇਲ੍ਹ ‘ਚ ਬੰਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਬੁੱਧਵਾਰ ਨੂੰ ਗੁਰਦਾਸਪੁਰ ਵਿਚ ਐਡੀਸ਼ਨਲ ਸੈਸ਼ਲ ਜੱਜ ਦੀ ਅਦਾਲਤ ਵਿਚ ਪੇਸ਼ ਹੋਏ। ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ ਬੀਤੀ 8 ਫਰਵਰੀ ਨੂੰ ਐਡੀਸ਼ਨਲ ਸੈਸ਼ਲ ਜੱਜ ਦੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ ਸਨ, ਜਿਸ ‘ਤੇ ਅਦਾਲਤ ਨੇ ਲੰਗਾਹ ਨੂੰ 14 ਫਰਵਰੀ ਨੂੰ ਖੁਦ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ। ਅੱਜ 14 ਫਰਵਰੀ ਨੂੰ ਭਾਰੀ ਪੁਲਿਸ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਲੰਗਾਹ ਨੂੰ ਲਿਆ ਕੇ ਗੁਰਦਾਸਪੁਰ ਵਿਚ ਐਡੀਸ਼ਨਲ ਸੈਸ਼ਲ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਰਕਾਰੀ ਵਕੀਲਾਂ ਤੇ ਲੰਗਾਹ ਦੇ ਵਕੀਲਾਂ ਵਿਚਾਲੇ ਕਾਫੀ ਬਹਿਸ ਹੋਈ। ਵਕੀਲਾਂ ਨੇ ਦੱਸਿਆ ਕਿ ਸੁੱਚਾ ਸਿੰਘ ਲੰਗਾਹ ਦੇ ਦਿਲ ਦੇ ਦੋਵੇਂ ਛੇਕ ਬੰਦ ਹਨ, ਜਿਸ ਕਾਰਨ ਉਨ੍ਹਾਂ ਦੀ ਹਾਲਤ ਠੀਕ ਨਹੀਂ ਰਹਿੰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਇਲਾਜ ਸੰਬੰਧੀ ਜ਼ਮਾਨਤ ਲਈ ਹਾਈਕੋਰਟ ‘ਚ ਵੀ ਅਰਜ਼ੀ ਲਗਾਈ ਹੋਈ ਹੈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *