Home / Breaking News / ਪ੍ਰਹਾਰ-2 ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਵੱਲੋਂ 6 ਨਕਸਲੀ ਢੇਰ

ਪ੍ਰਹਾਰ-2 ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਵੱਲੋਂ 6 ਨਕਸਲੀ ਢੇਰ

ਛੱਤੀਸਗੜ੍ਹ, 7 ਨਵੰਬਰ (ਪੱਤਰ ਪ੍ਰਰੇਕ) :  ਅਬੂਝਮਾੜ ਦੇ ਜੰਗਲਾਂ ‘ਚ ਸੁਰੱਖਿਆ ਬਲਾਂ ਨੇ 6 ਨਕਸਲੀਆਂ ਨੂੰ ਢੇਰ ਕਰ ਦਿੱਤਾ ਹੈ। ਇਕ ਨਿਊਜ਼ ਚੈਨੇਲ ਮੁਤਾਬਕ ਛੱਤੀਸਗੜ੍ਹ ‘ਚ ਨਾਰਾਇਣਪੁਰ ਦੇ ਆਬੂਝਮਾੜ ਇਲਾਕੇ ‘ਚ ਪ੍ਰਹਾਰ-2  ਆਪ੍ਰੇਸ਼ਨ ਤਹਿਤ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।
ਇਹ ਇਲਾਕਾ ਨਕਸਲ ਪ੍ਰਭਾਵਿਤ ਇਲਾਕਾ ਹੈ। ਇਸ ਇਲਾਕੇ ‘ਚ ਪਹਿਲਾਂ ਵੀ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਵੱਡੇ ਮੁਕਾਬਲੇ ਹੋਏ ਹਨ।
ਆਬੂਝਮਾੜ ਦੇ ਜੰਗਲਾਂ ‘ਚ ਹੋਏ ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਨਕਸਲੀਆਂ ਦੇ ਕਬਜ਼ੇ ਤੋਂ 9 ਹਥਿਆਰ ਵੀ ਬਰਾਮਦ ਕੀਤੇ ਹਨ। ਸੁਰੱਖਿਆ ਬਲਾਂ ਨੇ ਸੁਕਮਾ ਇਲਾਕੇ ‘ਚ ਨਕਸਲੀਆਂ ਦੇ ਕਈ ਕੈਂਪਾਂ ਨੂੰ ਵੀ ਤਬਾਹ ਕਰ ਦਿੱਤਾ ਹੈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *