Breaking News
Home / Breaking News / ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਸੁਸ਼ਮਾ ਕੋਲ ਉਠਾਇਆ ਪਾਕਿ ‘ਚ ਸਿੱਖਾਂ ਦੀ ਜਬਰੀ ਧਰਮ ਤਬਦੀਲੀ ਦਾ ਮੁੱਦਾ

ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਸੁਸ਼ਮਾ ਕੋਲ ਉਠਾਇਆ ਪਾਕਿ ‘ਚ ਸਿੱਖਾਂ ਦੀ ਜਬਰੀ ਧਰਮ ਤਬਦੀਲੀ ਦਾ ਮੁੱਦਾ

ਨਵੀਂ ਦਿੱਲੀ, 21 ਦਸੰਬਰ (ਪੱਤਰ ਪ੍ਰੇਰਕ) :ਪੰਜਾਬ ਦੇ ਸੰਸਦ ਮੈਂਬਰਾਂ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਤੋਂ ਪਾਕਿਸਤਾਨ ਵਿਚ ਸਿੱਖਾਂ ‘ਤੇ ਹੋ ਰਹੇ ਅਤਿਆਚਾਰ ਦੇ ਮਾਮਲੇ ਵਿਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਸ੍ਰੀ ਜਾਖੜ ਦੀ ਅਗਵਾਈ ਵਾਲੇ ਵਫਦ ਨੇ ਕੇਂਦਰੀ ਮੰਤਰੀ ਕੋਲ ਜਬਰੀ ਧਰਮ ਪਰਿਵਰਤਨ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਮੁੱਦੇ ‘ਤੇ ਭਾਰਤ ਸਰਕਾਰ ਤੁਰੰਤ ਧਿਆਨ ਦੇਵੇ।
ਸ੍ਰੀ ਜਾਖੜ ਜਿਨ੍ਹਾਂ ਨਾਲ ਕਾਂਗਰਸੀ ਸਾਂਸਦ ਸ੍ਰ. ਰਵਨੀਤ ਸਿੰਘ ਵੀ ਹਾਜਰ ਸਨ ਨੇ ਦੱਸਿਆ ਕਿ ਪੰਜਾਬ ਦੇ ਸਾਂਸਦ ਮੈਂਬਰਾਂ ਵੱਲੋਂ ਦਿੱਤੇ ਪੱਤਰ ਵਿਚ ਕਿਹਾ ਗਿਆ ਹੈ ਕਿ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਮੁੱਦਾ ਉਠਾਏ ਜਾਣ ਤੋਂ ਬਾਅਦ ਵਿਦੇਸ਼ ਮੰਤਰੀ ਨੇ ਇਸ ਸਬੰਧੀ ਪਾਕਿਸਤਾਨ ਵਿਚ ਭਾਰਤ ਦੇ ਹਾਈ ਕਮਿਸ਼ਨਰ ਨੂੰ ਕਾਰਵਾਈ ਲਈ ਕਿਹਾ ਹੈ ਪਰ ਉਨ੍ਹਾਂ ਮੰਗ ਕੀਤੀ ਕਿ ਮੁੱਦੇ ਦੀ ਗੰਭੀਰਤਾ ਨੂੰ ਵੇਖਦਿਆਂ ਵਿਦੇਸ਼ ਮੰਤਰੀ ਖੁਦ ਇਸ ਮਾਮਲੇ ਨੂੰ ਪਾਕਿਸਤਾਨ ਕੋਲ ਉਠਾਉਣ।
ਸ੍ਰੀ ਜਾਖੜ ਨੇ ਕਿਹਾ ਕਿ ਮੀਡੀਆ ਰਿਪੋਟਾਂ ਅਨੁਸਾਰ ਪਾਕਿਤਾਨ ਵਿਚ ਸਰਕਾਰੀ ਮਸ਼ੀਨਰੀ ਦੀ ਧਰਮ ਪਰਿਵਰਤਨ ਵਿਚ ਭੂਮਿਕਾ ਦੀ ਗਲ ਸਾਹਮਣੇ ਆਈ ਹੈ। ਅਜਿਹੇ ਵਿਚ ਭਾਰਤ ਸਰਕਾਰ ਨੂੰ ਤੁਰੰਤ ਇਸ ਮਸਲੇ ਵਿਚ ਜਰੂਰੀ ਕਦਮ ਚੁੱਕਣੇ ਚਾਹੀਦੇ ਹਨ।
ਸ੍ਰੀ ਜਾਖੜ ਨੇ ਕਿਹਾ ਕਿ ਜੇਕਰ ਹੁਣੇ ਹੀ ਇਸ ਸਬੰਧੀ ਢੁੱਕਵੀਂ ਕਾਰਵਾਈ ਨਾ ਕੀਤੀ ਗਈ ਅਤੇ ਪਾਕਿਸਤਾਨ ਸਰਕਾਰ ਦੇ ਦਬਾਅ ਨਾ ਬਣਾਇਆ ਗਿਆ ਤਾਂ ਇਸ ਨਾਲ ਪਾਕਿਸਤਾਨ ਵਿਚ ਰਹਿ ਰਹੇ ਸਿੱਖਾਂ ਲਈ ਆਉਣ ਵਾਲਾ ਸਮਾਂ ਹੋਰ ਵੀ ਭਿਆਨਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਸਲੇ ਤੇ ਤੁਰੰਤ ਤਵੱਜੋਂ ਨਾ ਦਿੱਤੀ ਗਈ ਤਾਂ ਇਸ ਨਾਲ ਪਾਰਕਿਸਤਾਨ ਵਿਚ ਸਿੱਖੀ ਦੀ ਪਹਿਚਾਣ ਹੀ ਖ਼ਤਮ ਹੋ ਜਾਵੇਗੀ ਜਿਸ ਦਾ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਤੇ ਮਾੜਾ ਅਸਰ ਪਵੇਗਾ।
ਕੇਂਦਰੀ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਤੋਂ ਨਿੱਜੀ ਦਖਲ ਦੀ ਮੰਗ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਉਸਤੇ ਦਬਾਅ ਬਣਾਇਆ ਜਾਵੇ ਕਿ ਪਾਕਿਸਤਾਨ ਵਿਚ ਸਿੱਖਾਂ ਦੇ ਹੋ ਰਹੇ ਧਰਮ ਪਰਿਵਰਤਨ ਨੂੰ ਸਖ਼ਤੀ ਨਾਲ ਰੋਕਿਆ ਜਾਵੇ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *