Home / India / ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

ਚੰਡੀਗੜ੍ਹ,10 ਜਨਵਰੀ (ਚ.ਨ.ਸ.):ਪੰਜਾਬ ਵਿਧਾਨ ਸਭਾ ਦੀਆਂ 117 ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਸਬੰਧੀ ਨੋਟੀਫਕੇਸ਼ਨ  ਭਲਕੇ ਨੂੰ ਹੋ ਜਾਣ ਦੇ ਨਾਲ ਹੀ ਪੰਜਾਬ ਰਾਜ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦਾ ਅਮਲ ਵੀ ਸ਼ੁਰੂ ਹੋ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ  ਦਫਤਰ, ਮੁੱਖ ਚੋਣ ਅਫਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮਿਤੀ 11 ਜਨਵਰੀ 2017 ਦਿਨ ਬੁੱਧਵਾਰ ਨੂੰ ਪੰਜਾਬ ਰਾਜ ਦੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਸਵੇਰੇ 11:00 ਵਜੇ ਸ਼ੁਰੂ ਹੋ ਕੇ ਬਾਦ ਦੁਪਹਿਰ 3 ਵਜੇ ਤੱਕ ਚਲੇਗਾ । ਉਨ੍ਹਾਂ ਕਿਹਾ ਕਿ ਨਾਮਜ਼ਦਗੀ ਦਾਖ਼ਲ ਕਰਨ ਦੀ ਆਖਰੀ ਤਰੀਕ 18 ਜਨਵਰੀ 2017 ਦਿਨ ਬੁੱਧਵਾਰ ਹੈ ਜਦਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ 19 ਜਨਵਰੀ 2017 ਦਿਨ ਵੀਰਵਾਰ ਨੂੰ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ  21 ਜਨਵਰੀ 2017 ਦਿਨ ਸ਼ਨਿੱਚਰਵਾਰ ਨੂੰ ਵਾਪਸ ਲਏ ਜਾ ਸਕਣਗੇ ਅਤੇ ਮਿਤੀ 4 ਫਰਵਰੀ 2017 ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 11 ਮਾਰਚ 2017 ਨੂੰ ਹੋਵੇਗੀ।
ਬੁਲਾਰੇ ਨੇ  ਕਿਹਾ ਕਿ ਵਿਧਾਨ ਸਭਾ ਲਈ ਨਾਮਜ਼ਦਗੀ ਫਾਰਮ 2- ਬੀ ਭਰੇ ਜਾਣਗੇ ਅਤੇ ਲੋਕ ਸਭਾ ਹਲਕਾ 02-ਅੰਮ੍ਰਿਤਸਰ ਲਈ 2-ਏ  ਭਰਿਆ ਜਾਣਾ ਹੈ। ਇਹ ਫ਼ਾਰਮ ਜ਼ਿਲ੍ਹਾ ਚੋਣ ਅਫਸਰ/ਰੀਟਰਨਿੰਗ
ਅਫ਼ਸਰ ਕੋਲ ਉਪਲੱਬਧ ਹਨ। ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਵਾਲੇ ਉਮੀਦਵਾਰ ਪੰਜਾਬ ਰਾਜ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਵਿੱਚ ਰਜਿਸਟਰਡ ਉਮੀਵਾਰ ਹੋਣਾ ਚਾਹੀਦਾ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਉਮੀਦਵਾਰ ਕੋਲ ਵੋਟਰ ਸੂਚੀ ਵਿੱਚ ਦਰਜ ਆਪਣੇ ਨਾਮ ਦੀ ਸਰਟੀਫਾਈਡ ਕਾਪੀ ਹੋਣੀ ਚਾਹੀਦੀ ਹੈ । ਇਸੇ ਤਰ੍ਹਾਂ ਹੀ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰ ਕੋਲ ਵੀ ਕਿਸੇ ਵੀ ਲੋਕ ਸਭਾ ਹਲਕੇ ਵਿੱਚ ਰਜਿਸਟਰਡ ਵੋਟਰ ਹੋਣ ਸਬੰਧੀ ਆਪਣੇ ਨਾਮ ਦੀ ਸਰਟੀਫਾਈਡ ਕਾਪੀ ਹੋਣੀ ਚਾਹੀਦੀ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੀ ਨਵੀਂ ਵਿਧਾਨ ਸਭਾ ਦੇ ਗਠਨ ਸਬੰਧੀ ਸਮੁੱਚੇ ਚੋਣ ਅਮਲ ਨੂੰ 15 ਮਾਰਚ 2017 ਦਿਨ ਬੁੱਧਵਾਰ ਤੋਂ ਪਹਿਲਾਂ ਨੇਪਰੇ ਚੜ੍ਹਾਇਆ ਜਾਣਾ ਹੈ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *