Breaking News
Home / Breaking News / ਫਤਿਹਗੜ੍ਹ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਨਿਹੰਗ ਸਿੰਘਾਂ ਨੇ ਵਿਸ਼ਾਲ ਮਹੱਲਾ ਸਜਾਇਆ

ਫਤਿਹਗੜ੍ਹ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਨਿਹੰਗ ਸਿੰਘਾਂ ਨੇ ਵਿਸ਼ਾਲ ਮਹੱਲਾ ਸਜਾਇਆ

ਫਤਿਹਗੜ੍ਹ ਸਾਹਿਬ 28 ਦਸੰਬਰ (ਹਰਪ੍ਰੀਤ ਕੌਰ ਟਿਵਾਣਾ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੌੜੀ 14ਵੇਂ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਪੰਜਾਬ ਹਿੰਦੁਸਤਾਨ, ਵਿਸ਼ਵ ਦੀ ਅਗਵਾਈ ਵਿਚ ਪੁਰਾਤਨ ਰੀਤਾਂ ਅਨੁਸਾਰ ਵਿਸ਼ਾਲ ਮਹੱਲਾ ਸਜਾਇਆ ਗਿਆ, ਜਿਸ ਵਿਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆ ਨੇ ਸ਼ਿਰਕਤ ਕੀਤੀ। ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮਹੱਲੇ ਵਿਚ ਸ਼ਾਮਲ ਹੋ ਕੇ ਬਾਬਾ ਬਲਬੀਰ ਸਿੰਘ ਨੂੰ ਸਿਰੋਪਾਓ ਦੀ ਬਖਸਿਸ਼ ਕੀਤੀ। ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਸ਼ੁਰੂ ਹੋਏ ਨਿਹੰਗ ਸਿੰਘਾਂ ਦੇ ਵਿਸ਼ਾਲ ਮਹੱਲਾ ਨੇ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹਾਜ਼ਰੀ ਲਗਵਾਈ। ਇਸ ਤੋਂ ਬਾਅਦ ਮਹੱਲਾ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਿਆ, ਜਿੱਥੇ ਗੁਰੂ ਦੀਆਂ ਲਾਡਲੀਆਂ ਫੋਜਾਂ ਵਲੋਂ ਪੁਰਾਤਨ ਰੀਤਾਂ ਅਨੁਸਾਰ ਘੋੜ ਸਵਾਰੀ ਤੇ ਗੱਤਕੇ-ਬਾਜ਼ੀ ਤੇ ਘੋੜ ਸਵਾਰੀ ਆਦਿ ਦੇ ਆਲੌਕਿਕ ਦ੍ਰਿਸ਼ ਪੇਸ਼ ਕੀਤੇ ਗਏ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਸਲਾਹਿਆ ਗਿਆ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੌੜੀ ਨਿਹੰਗ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਿਹਾ ਕਿ ਸਹੀਦੀ ਜੋੜ ਮੇਲੇ ਦੌਰਾਨ ਚਾਰੋਂ ਦਿਨ ਵਿਸ਼ਾਲ ਦੀਵਾਨ ਸਜਾਏ ਗਏ ਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘਾਂ ਨੇ ਅਮ੍ਰਿੰਤਪਾਨ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ, ਬਾਬਾ ਤਰਸੇਮ ਸਿੰਘ ਮਹਿਤਾਚੌਂਕ, ਜਦੇਦਾਰ ਬਾਬਾ ਗੱਜਣ ਸਿੰਘ ਮੁੱਖੀ ਤਰੁਣਾ ਦਲ, ਬਾਬਾ ਵੱਸਣ ਸਿੰਘ ਗੁਰੂ ਨਾਨਕ ਦਲ , ਬਾਬਾ ਲਾਭ ਸਿੰਘ ਰਾਮਪੁਰਾ ਫੂਲ, ਬਾਬਾ ਜੋਗਾ ਸਿੰਘ ਨਾਨਕਸਰ ਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਅਵਤਾਰ ਸਿੰਘ ਦਲ ਬਾਬਾ ਵਿਧੀ ਚੰਦ, ਬਾਬਾ ਮਾਨ ਸਿੰਘ ਵੜੀਆਂ ਵਾਲੇ, ਬਾਬਾ ਤਰਸੇਮ ਸਿੰਘ ਮਹਿਤਾ ਚੋਂਕ ਵਾਲੇ, ਬਾਬਾ ਤਰਲੋਕ ਸਿੰਘ ਅਖਿਆਲੇ ਵਾਲੇ, ਬਾਬਾ ਮੇਜਰ ਸਿੰਘ ਸੋਢੀ ਲੁਧਿਆਣਾ ਵਾਲੇ, ਬਾਬਾ ਬਲਦੇਵ ਸਿੰਘ ਬੱਲਾ, ਬਾਬਾ ਜੋਗਿੰਦਰ ਸਿੰਘ ਰਕਬੇ ਵਾਲੇ,

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *