Home / Breaking News / ਬਠਿੰਡਾ ‘ਚ 11ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ

ਬਠਿੰਡਾ ‘ਚ 11ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ

ਬਠਿੰਡਾ, 25 ਨਵੰਬਰ (ਪੱਤਰ ਪ੍ਰੇਰਕ) :  ਇੱਥੋਂ ਦੇ ਆਦਰਸ਼ ਨਗਰ ਵਿੱਚ ਰਹਿ ਰਹੇ 11ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੂਲ ਰੂਪ ਵਿੱਚ ਪਿੰਡ ਸੰਗਤ ਖੁਰਦ ਦਾ ਵਾਸੀ 18 ਸਾਲਾ ਗੁਰਲਾਭ ਸਿੰਘ ਆਰਥਿਕ ਤੰਗੀ ਕਾਰਨ ਬੀਤੇ 2 ਸਾਲਾਂ ਤੋਂ ਬਠਿੰਡਾ ਵਿੱਚ ਸਮਾਜ ਸੇਵੀ ਦੇ ਘਰ ਰਹਿ ਕੇ ਆਪਣੀ ਪੜ੍ਹਾਈ ਕਰ ਰਿਹਾ ਸੀ। ਬਜ਼ੁਰਗ ਸਮਾਜ ਸੇਵੀ ਜਗਰਾਜ ਸਿੰਘ ਉਸ ਦੀ ਪੜ੍ਹਾਈ ਦਾ ਖ਼ਰਚਾ ਚੁੱਕ ਰਿਹਾ ਸੀ। ਬੀਤੀ ਰਾਤ ਉਸ ਨੇ ਆਪਣੇ ਪੜ੍ਹਾਈ ਵਾਲੇ ਕਮਰੇ ਵਿੱਚ ਜਾ ਕੇ ਫਾਹਾ ਲਾ ਲਿਆ।

About admin

Check Also

ਕਰਜ਼ ਮੁਆਫ਼ ਕਰਨ ਨਾਲ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ

ੰਚਡੀਗੜ੍ਹ,  20 ਜੁਲਾਈ: ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕ੍ਰਿਆ …

Leave a Reply

Your email address will not be published. Required fields are marked *