Home / Breaking News / ਬਠਿੰਡਾ ਜੇਲ੍ਹ ਵਿੱਚ ਹਵਾਲਾਤੀ ਵੱਲੋਂ ਖ਼ੁਦਕੁਸ਼ੀ

ਬਠਿੰਡਾ ਜੇਲ੍ਹ ਵਿੱਚ ਹਵਾਲਾਤੀ ਵੱਲੋਂ ਖ਼ੁਦਕੁਸ਼ੀ

ਬਠਿੰਡਾ, 10 ਅਕਤੂਬਰ (ਪੱਤਰ ਪ੍ਰੇਰਕ) : ਕੇਂਦਰੀ ਜੇਲ੍ਹ ਵਿੱਚ ਕੈਦ 32 ਸਾਲਾ ਹਵਾਲਾਤੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਹਵਾਲਾਤੀ ਦਾ ਨਾਂ ਪੱਪੂ ਸਿੰਘ ਸੀ। ਉਹ ਜੇਲ੍ਹ ਵਿੱਚ ਨਾਜਾਇਜ਼ ਸ਼ਰਾਬ ਦੇ ਕੇਸ ਵਿੱਚ ਬੰਦ ਸੀ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੱਪੂ ਨੂੰ ਪੁਲਿਸ ਵੱਲੋਂ 7 ਅਕਤੂਬਰ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ 8 ਅਕਤੂਬਰ ਨੂੰ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਬਠਿੰਡਾ ਦੇ ਪਿੰਡ ਘਾਟ ਵਾਲੀ ਦੇ ਵਸਨੀਕ ਪੱਪੂ ਸਿੰਘ ਨੇ ਬੀਤੀ ਰਾਤ ਤਕਰੀਬਨ ਸਾਢੇ ਬਾਰਾਂ ਵਜੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਵਾਰਸ ਇਸ ਗੱਲ ਤੋਂ ਸੰਤੁਸ਼ਟ ਨਹੀਂ ਕਿ ਉਸ ਨੇ ਆਤਮਹੱਤਿਆ ਕੀਤੀ ਹੋਵੇਗੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

About admin

Check Also

ਕਰਜ਼ ਮੁਆਫ਼ ਕਰਨ ਨਾਲ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ

ੰਚਡੀਗੜ੍ਹ,  20 ਜੁਲਾਈ: ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕ੍ਰਿਆ …

Leave a Reply

Your email address will not be published. Required fields are marked *