Breaking News
Home / Breaking News / ਬਲਿਊ ਵੇਲ੍ਹ ਚੈਲੇਂਜ ਸਬੰਧੀ ਸੁਪਰੀਮ ਕੋਰਟ ਵੱਲੋਂ ਕੇਂਦਰ ਤੋਂ ਜਵਾਬ ਤਲਬ

ਬਲਿਊ ਵੇਲ੍ਹ ਚੈਲੇਂਜ ਸਬੰਧੀ ਸੁਪਰੀਮ ਕੋਰਟ ਵੱਲੋਂ ਕੇਂਦਰ ਤੋਂ ਜਵਾਬ ਤਲਬ

ਨਵੀਂ ਦਿੱਲੀ, 15 ਸਤੰਬਰ (ਪੱਤਰ ਪ੍ਰੇਰਕ) : ਦੇਸ਼ ‘ਚ ਬਲਿਊ ਵੇਲ੍ਹ ਚੈਲੇਂਜ ਗੇਮ ‘ਤੇ ਪੂਰੀ ਤਰ੍ਹਾਂ ਨਾਲ ਬੈਨ ਲਗਾਉਣ ਨਾਲ ਜੁੜੀ ਇਕ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਕੇਂਦਰ ਤੋਂ ਤਿੰਨ ਹਫਤਿਆਂ ‘ਚ ਪੂਰਾ ਜਵਾਬ ਦਾਖਲ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ 12 ਸਤੰਬਰ ਨੂੰ ਕੋਰਟ ਦੀ ਬੈਂਚ ਨੇ ਇਸ ਪਟੀਸ਼ਨ ‘ਤੇ ਸੁਣਵਾਈ ਲਈ ਮਨਜ਼ੂਰੀ ਦਿੱਤੀ ਸੀ। ਬੈਂਚ ‘ਚ ਚੀਫ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐੱਮ. ਖਾਨਵਿਲਕਰ ਅਤੇ ਜਸਟਿਸ ਡੀ.ਵਾਈ. ਚੰਦਰਚੂੜ ਸ਼ਾਮਲ ਹਨ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਇਸ ਜਾਨਲੇਵਾ ਗੇਮ ਕਾਰਨ ਪੂਰੀ ਦੁਨੀਆ ‘ਚ 200 ਤੋਂ ਵਧ ਲੋਕਾਂ ਦੀ ਜਾਨ ਗਈ ਹੈ। ਇਸ ਲਈ ਇਸ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਾਈ ਜਾਣੀ ਚਾਹੀਦੀ ਹੈ। ਪਟੀਸ਼ਨਕਰਤਾ ਨੇ ਕੋਰਟ ਤੋਂ ਮੰਗ ਕੀਤੀ ਸੀ ਕਿ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਚੁੱਕਣ ਲਈ ਨਿਰਦੇਸ਼ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਬਲਿਊ ਵੇਲ੍ਹ ਗੇਮ ‘ਚ ਪਲੇਅਰ ਨੂੰ 50 ਦਿਨਾਂ ‘ਚ 50 ਖਤਰਨਾਕ ਕੰਮ ਕਰਨ ਦਾ ਟਾਸਕ ਦਿੱਤਾ ਜਾਂਦਾ ਹੈ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *