Home / Politics / ਬਾਦਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਬਾਦਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 12 ਮਾਰਚ (ਚ.ਨ.ਸ.) :  ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਾਦਲ ਨੇ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਸੌਂਪ ਦਿੱਤਾ। ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸੀਨੀਅਰ ਲੀਡਰਸ਼ਿਪ ਨਾਲ ਚੰਡੀਗੜ੍ਹ ਵਿਖੇ ਬੈਠਕ ਕੀਤੀ ਗਈ ਸੀ। ਬੈਠਕ ਵਿਚ ਡਾ. ਦਲਜੀਤ ਸਿੰਘ ਚੀਮਾ, ਤੋਤਾ ਸਿੰਘ, ਐਨ. ਕੇ. ਸ਼ਰਮਾ, ਸੋਹਣ ਸਿੰਘ ਠੰਡਲ, ਮਦਨ ਮੋਹਨ ਮਿੱਤਲ, ਸੁਰਜੀਤ ਕੁਮਾਰ ਜਿਆਣੀ, ਗੁਲਜ਼ਾਰ ਸਿੰਘ ਰਣੀਕੇ ਮੌਜੂਦ ਰਹੇ। ਬੈਠਕ ਤੋਂ ਬਾਅਦ ਬਾਦਲ ਪੰਜਾਬ ਦੇ ਰਾਜ ਭਵਨ ਵੱਲ ਰਵਾਨਾ ਹੋਏ ਅਤੇ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *