Breaking News
Home / Breaking News / ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਦੀ ਮੌਤ

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਦੀ ਮੌਤ

ਸਾਸਾਰਾਮ, 28 ਅਕਤੂਬਰ (ਪੱਤਰ ਪ੍ਰੇਰਕ) : ਬਿਹਾਰ ‘ਚ ਰੋਹਤਾਸ ਜ਼ਿਲੇ ਦੇ ਕਛਵਾ ਥਾਣਾ ਖੇਤਰ ਦੇ ਦਨਵਾਰਾ ਪਿੰਡ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਬੀਮਾਰ ਹੋ ਗਏ। ਸ਼ਰਾਬਬੰਦੀ ਦੇ ਬਾਵਜੂਦ ਇਸ ਘਟਨਾ ਨਾਲ ਪ੍ਰਸ਼ਾਸਨ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮਾਮਲੇ ਦੀ ਜਾਂਚ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦ ਤੋਂ ਜਲਦ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ। ਕਛਵਾ ਥਾਣੇ ਦੇ ਥਾਣਾ ਮੁਖੀ ਸਮੇਤ 17 ਪੁਲਿਸ ਕਰਮਚਾਰੀਆਂ ਨੂੰ ਕੰਮ ‘ਚ ਲਾਪਰਵਾਹੀ ਵਰਤਣ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਸ ਸੂਤਰਾਂ ਨੇ ਦੱਸਿਆ ਇਕ ਦਨਵਾਰਾ ਪਿੰਡ ਦੇ 9 ਲੋਕਾਂ ਨੇ ਸ਼ੁੱਕਰਵਾਰ ਨੂੰ ਸ਼ਰਾਬ ਦਾ ਸੇਵਨ ਕੀਤਾ। ਸ਼ਰਾਬ ਪੀਣ ਦੇ ਕੁਝ ਦੇਰ ਬਾਅਦ ਹੀ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *