Home / Breaking News / ਭਰੋਸੇਯੋਗਤਾ ਕਾਇਮ ਰੱਖਣ ਲਈ ਹੋਰ ਯਤਨ ਕਰੇ ਮੀਡੀਆ : ਮੋਦੀ

ਭਰੋਸੇਯੋਗਤਾ ਕਾਇਮ ਰੱਖਣ ਲਈ ਹੋਰ ਯਤਨ ਕਰੇ ਮੀਡੀਆ : ਮੋਦੀ

ਚਨੇਈ, 6 ਨਵੰਬਰ (ਪੱਤਰ ਪ੍ਰਰੇਕ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮੀਡੀਆ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਭਰੋਸੇਯੋਗਤਾ ਬਣਾਈ ਰੱਖਣ ਲਈ ਹੋਰ ਯਤਨ ਕਰਦਿਆਂ ਸਹੀ ਅਤੇ ਸਪਸ਼ਟ ਖ਼ਬਰਾਂ ਪ੍ਰਕਾਸ਼ਿਤ ਕਰਨ ਨੂੰ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਤੱਥਤਾਮਿਕ ਰੂਪ ਵਿਚ ਗ਼ਲਤ ਰੂਪ ਦੀ ਆਜ਼ਾਦੀ ਨੂੰ ਸੰਪਾਦਕੀ ਆਜ਼ਾਦੀ ਨਹੀਂ ਕਿਹਾ ਜਾਣਾ ਚਾਹੀਦਾ। ਇਕ ਪ੍ਰਮੁੱਖ ਤਾਮਿਲ ਅਖ਼ਬਾਰ ਦੀ 75ਵੀਂ ਵਰ੍ਹੇਗੰਢ ਸਬੰਧੀ ਮਨਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪੱਤਰਕਾਰੀ ਦੀ ਆਜ਼ਾਦੀ ਦੀ ਵਰਤੋਂ ਲੋਕ ਹਿੱਤ ਵਿਚ ਕੀਤੀ ਜਾਣੀ ਚਾਹੀਦੀ ਹੈ। ਮੀਡੀਆ ਨੂੰ ਸਿਰਫ਼ ਸਿਆਸਤਦਾਨਾਂ ਹੀ ਨਹੀਂ ਬਲਕਿ ਲੋਕਾਂ ਦੀ ਸਫ਼ਲਤਾਵਾਂ  ਦੀਆਂ ਕਹਾਣੀਆਂ ‘ਤੇ ਜ਼ਿਆਦਾ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਇਹ ਠੀਕ ਹੈ ਕਿ ਲੋਕਤੰਤਰ ਵਿਚ ਸਿਆਸਤ ‘ਤੇ ਵਿਸਥਾਰ ਨਾਲ ਚਰਚਾ ਹੋਣੀ ਚਾਹੀਦੀ ਹੈ। ਪਰ ਭਾਰਤ ਇਨ੍ਹਾਂ ਸਿਆਸਤਦਾਨਾਂ ਤੋਂ ਕਿਤੇ ਉਪਰ ਹੈ। ਭਾਰਤ ਜੋ ਅੱਜ ਹੈ ਉਸ ਨੂੰ 1.2 ਅਰਬ ਭਾਰਤੀਆਂ ਨੇ ਬਣਾਇਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਚੇਨਈ ਅਤੇ ਤਾਮਿਲਨਾਡੂ ਦੇ ਹੋਰਨਾਂ ਹਿੱਸਿਆਂ ਵਿਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸਰਕਾਰ ਨੂੰ ਹਾਲਾਤ ਨਾਲ ਨਿਪਟਣ ਲਈ ਹੋਰ ਸੰਭਵ ਮਦਦ ਦਾ ਭਰੋਸਾ ਦਿੱਤਾ।

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *