Breaking News
Home / Breaking News / ਭੂਚਾਲ ਕਾਰਨ ਈਰਾਨ-ਇਰਾਕ ‘ਚ 330 ਤੋਂ ਵੱਧ ਮੌਤਾਂ

ਭੂਚਾਲ ਕਾਰਨ ਈਰਾਨ-ਇਰਾਕ ‘ਚ 330 ਤੋਂ ਵੱਧ ਮੌਤਾਂ

ਤਹਿਰਾਨ, 13 ਨਵੰਬਰ (ਪੱਤਰ ਪ੍ਰੇਰਕ) :  ਈਰਾਨ-ਇਰਾਕ ਸਰਹੱਦ ਉੱਤੇ ਬੀਤੀ ਰਾਤ ਆਏ ਭਿਆਨਕ ਭੂਚਾਲ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 330 ਤੋਂ ਪਾਰ ਹੋ ਗਈ ਹੈ। ਸਰਕਾਰੀ ਮੀਡੀਆ ਨੇ ਕੋਰੋਨਰ ਦਫਤਰ ਦੇ ਹਵਾਲੇ ਤੋਂ ਦੱਸਿਆ ਕਿ 7.3 ਦੀ ਤੀਬਰਤਾ ਵਾਲੇ ਭੂਚਾਲ ਵਿਚ ਘੱਟੋ-ਘੱਟ 3,950 ਲੋਕ ਜ਼ਖਮੀ ਹੋਏ ਹਨ। ਪਿਛਲੇ ਅੰਕੜੇ ਵਿਚ 207 ਲੋਕਾਂ ਦੇ ਮਾਰੇ ਜਾਣ ਅਤੇ 1700 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਅਮਰੀਕੀ ਭੂ-ਵਿਗਿਆਨੀ ਸਰਵੇਖਣ ਮੁਤਾਬਕ 7.3 ਦੀ ਤੀਬਰਤਾ ਵਾਲੇ ਇਸ ਭੂਚਾਲ ਦਾ ਕੇਂਦਰ ਇਰਾਕੀ ਸ਼ਹਿਰ ਹਲਬਜ਼ਾ ਤੋਂ 31 ਕਿਲੋਮੀਟਰ ਦੂਰ ਸੀ, ਈਰਾਨ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਭੂਚਾਲ ਕਾਰਨ ਕਈ ਇਲਾਕਿਆਂ ਵਿਚ ਜਾਨਮਾਲ ਦਾ ਭਾਰੀ ਨੁਕਸਾਨ ਹੋਇਆ ਹੈ।
ਯੂ.ਐਸ.ਜਿਓਲਾਜੀਕਲ ਸਰਵੇ ਦਾ ਕਹਿਣਾ ਹੈ ਕਿ ਈਰਾਨ ਅਤੇ ਇਰਾਕ ਵਿਚਾਲੇ ਸਰਹੱਦੀ ਖੇਤਰ ਵਿਚ ਕਰੀਬ 9 ਵਜ ਕੇ 20 ਮਿੰਟ ਉੱਤੇ 7.2 ਦੀ ਤੀਬਰਤਾ ਵਾਲਾ ਭੂਚਾਲ ਆਇਆ। ਈਰਾਨ ਦੇ ਸਰਕਾਰੀ ਮੀਡੀਆ ਨੇ ਦੱਸਿਆ ਹੈ ਕਿ ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਕਈ ਸ਼ਹਿਰਾਂ ਵਿਚ ਲੋਕ ਘਰਾਂ ਵਿਚੋਂ ਨਿਕਲ ਆਏ। ਕਈ ਥਾਵਾਂ ਉੱਤੇ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਈ। ਘਰਾਂ ਦੇ ਡਿੱਗਣ ਅਤੇ ਲੋਕਾਂ ਦੇ ਦਬ ਜਾਣ ਨਾਲ ਮੌਤਾਂ ਹੋਈਆਂ ਹਨ। ਇਰਾਕੀ ਕੁਰਦਿਸਤਾਨ ਵਿਚ ਵੀ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਦਹਿਸ਼ਤ ਵਿਚ ਘਰ ਛੱਡ ਕੇ ਬਾਹਰ ਭੱਜੇ। ਈਰਾਨ ਤੋਂ ਆਈ ਰਿਪੋਰਟ ਮੁਤਾਬਕ ਇਰਾਕ ਵਿਚ ਵੀ 6 ਤੋਂ 10 ਲੋਕਾਂ ਦੀ ਜਾਨ ਗਈ ਹੈ। ਹਾਲਾਂਕਿ ਇਰਾਕ ਤੋਂ ਜਾਨਮਾਲ ਦੇ ਨੁਕਸਾਨ ਦੀ ਕੋਈ ਪੁਖ਼ਤਾ ਖਬਰ ਨਹੀਂ ਹੈ। ਭੂਚਾਲ ਦਾ ਕੇਂਦਰ ਇਰਾਕ ਦੇ ਕਸਬੇ ਹਲਬਜ਼ਾ ਤੋਂ ਦੱਖਣੀ-ਪੱਛਮ ਵਿਚ 32 ਕਿਲੋਮੀਟਰ ਦੂਰ ਸੀ। ਫਿਲਹਾਲ ਮ੍ਰਿਤਕਾਂ ਦਾ ਅੰਕੜਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *