Breaking News
Home / Breaking News / ਭੈਣ ਦੇ ਪ੍ਰੇਮ ਵਿਆਹ ਤੋਂ ਦੁਖੀ ਨੌਜਵਾਨ ਨੇ ਲਿਆ ਫਾਹਾ

ਭੈਣ ਦੇ ਪ੍ਰੇਮ ਵਿਆਹ ਤੋਂ ਦੁਖੀ ਨੌਜਵਾਨ ਨੇ ਲਿਆ ਫਾਹਾ

ਬਠਿੰਡਾ, 17 ਫਰਵਰੀ (ਪੱਤਰ ਪ੍ਰੇਰਕ) : ਸ਼ਹਿਰ ਦੇ ਅਮਰਪੁਰਾ ਬਸਤੀ ਦੇ ਵਿੱਚ ਰਹਿਣ ਵਾਲੇ 23 ਸਾਲਾ ਨੌਜਵਾਨ ਸਵਰਨਜੀਤ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ। ਇੰਨਾ ਹੀ ਨਹੀਂ ਉਸ ਨੇ ਆਪਣੇ ਇਸ ਕਦਮ ਨੂੰ ਮੋਬਾਈਲ ਰਾਹੀਂ ਵੀਡੀਓ ਵਿੱਚ ਰਿਕਾਰਡ ਵੀ ਕੀਤਾ।
ਮ੍ਰਿਤਕ ਨੌਜਵਾਨ ਦੇ ਪਰਿਵਾਰ ਮੁਤਾਬਕ ਸਵਰਨ ਦੀ ਭੈਣ ਨੇ ਆਪਣੀ ਮਰਜ਼ੀ ਨਾਲ ਵਿਆਹ ਕਰਵਾ ਲਿਆ ਸੀ ਤੇ ਉਹ ਇਸ ਗੱਲ ਤੋਂ ਬਹੁਤ ਦੁਖੀ ਸੀ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਸਵਰਨ ਨੇ ਆਪਣੇ ਕਮਰੇ ਵਿੱਚ ਮੋਬਾਈਲ ‘ਤੇ ਵੀਡੀਓ ਰਿਕਾਰਡਿੰਗ ਸ਼ੁਰੂ ਕਰ ਕੇ ਛੱਤ ਵਾਲੇ ਪੱਖੇ ‘ਤੇ ਖ਼ੁਦ ਨੂੰ ਫਾਹਾ ਲਾ ਲਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *