Breaking News
Home / Delhi / ਮਥੁਰਾ ‘ਚ ਹੋਈ ਹਿੰਸਾ ਦਾ ਮਾਮਲਾ ਸੁਪਰੀਮ ਕੋਰਟ ਵੱਲੋਂ ਸੀ.ਬੀ.ਆਈ. ਜਾਂਚ ਸਬੰਧੀ ਪਟੀਸ਼ਨ ਖਾਰਜ

ਮਥੁਰਾ ‘ਚ ਹੋਈ ਹਿੰਸਾ ਦਾ ਮਾਮਲਾ ਸੁਪਰੀਮ ਕੋਰਟ ਵੱਲੋਂ ਸੀ.ਬੀ.ਆਈ. ਜਾਂਚ ਸਬੰਧੀ ਪਟੀਸ਼ਨ ਖਾਰਜ

ਨਵੀਂ ਦਿੱਲੀ, 7 ਜੂਨ (ਚ.ਨ.ਸ.) : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ‘ਚ ਮਥੁਰਾ ਸਥਿਤ ਜਵਾਹਰ ਬਾਗ ‘ਚ ਹੋਈ ਹਿੰਸਾ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਸੰਬੰਧੀ ਜਨਹਿੱਤ ਪਟੀਸ਼ਨ ਦੀ ਸੁਣਵਾਈ ਤੋਂ ਮੰਗਲਵਾਰ ਨੂੰ ਇਨਕਾਰ ਕਰ ਦਿੱਤਾ। ਜਸਟਿਸ ਪਿਨਾਕੀ ਚੰਦਰ ਘੋਸ਼ ਅਤੇ ਜਸਟਿਸ ਅਮਿਤਾਭ ਰਾਏ ਦੀ ਬੈਂਚ ਨੇ ਅਸ਼ਵਨੀ ਉਪਾਧਿਆਏ ਦੀ ਪਟੀਸ਼ਨ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨਕਰਤਾ ਨੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੇ ਨਿਰਦੇਸ਼ ਦੇਣ ਦੀ ਅਦਾਲਤ ਤੋਂ ਅਪੀਲ ਕੀਤੀ ਸੀ। ਸੁਪਰੀਮ ਕੋਰਟ ਨੇ ਪਟੀਸ਼ਨ ਖਾਰਜ ਕਰਨ ਲਈ ਕਈ ਕਾਰਨ ਦਿੱਤੇ। ਜਸਟਿਸ ਰਾਏ ਨੇ ਕਿਹਾ ਕਿ ਹਰੇਕ ਮਾਮਲੇ ‘ਚ ਸੀ.ਬੀ.ਆਈ. ਜਾਂਚ ਦੇ ਆਦੇਸ਼ ਨਹੀਂ ਦਿੱਤੇ ਜਾ ਸਕਦੇ। ਇਸ ਮਾਮਲੇ ‘ਚ ਸੀ.ਬੀ.ਆਈ. ਜਾਂਚ ਦਾ ਆਦੇਸ਼ ਉਦੋਂ ਦਿੱਤਾ ਜਾ ਸਕਦਾ ਹੈ, ਜਦੋਂ ਇਹ ਸਾਬਤ ਹੋ ਜਾਵੇ ਕਿ ਰਾਜ ਸਰਕਾਰ ਜਾਂਚ ਕਰਵਾਉਣ ‘ਚ ਅਸਮਰੱਥ ਹੈ ਜਾਂ ਰੁਚੀ ਨਹੀਂ ਲੈ ਰਹੀ ਹੈ ਅਤੇ ਰਾਜ ਦੀ ਜਾਂਚ ਏਜੰਸੀ ਨਿਰਪੱਖ ਜਾਂਚ ਨਹੀਂ ਕਰ ਰਹੀ ਹੈ। ਅਦਾਲਤ ਨੇ ਕਿਹਾ ਕਿ ਪਟੀਸ਼ਨਕਰਤਾ ਨੂੰ ਪਹਿਲਾਂ ਇਲਾਹਾਬਾਦ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਚਾਹੀਦਾ, ਕਿਉਂਕਿ ਉਸੇ ਦੇ ਆਦੇਸ਼ ‘ਤੇ ਉੱਤਰ ਪ੍ਰਦੇਸ਼ ਪੁਲਿਸ ਕਬਜ਼ਾ ਹਟਾਉਣ ਗਈ ਸੀ। ਭਾਰਤੀ ਜਨਤਾ ਪਾਰਟੀ ਦੇ ਦਿੱਲੀ ਪ੍ਰਦੇਸ਼ ਬੁਲਾਰੇ ਸ਼੍ਰੀ ਉਪਾਧਿਆਏ ਵੱਲੋਂ ਸੋਮਵਾਰ ਨੂੰ ਸੀਨੀਅਰ ਐਡਵੋਕੇਟ ਕਾਮਿਨੀ ਜਾਇਸਵਾਲ ਨੇ ਮਾਮਲੇ ਦਾ ਵਿਸ਼ੇਸ਼ ਜ਼ਿਕਰ ਕੀਤਾ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਲਈ ਅੱਜ ਦੀ ਤਰੀਕ ਤੈਅ ਕੀਤੀ ਸੀ। ਜਾਇਸਵਾਲ ਨੇ ਕਿਹਾ ਸੀ ਕਿ ਘਟਨਾ ਦੀ ਸ਼ੁਰੂਆਤ ਤੋਂ ਹੀ ਸਬੂਤ ਨਸ਼ਟ ਕੀਤੇ ਜਾ ਰਹੇ ਹਨ ਅਤੇ ਕਰੀਬ 200 ਵਾਹਨ ਪਹਿਲਾਂ ਹੀ ਸਾੜੇ ਜਾ ਚੁੱਕੇ ਹਨ। ਉਨ੍ਹਾਂ ਨੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕਰਦੇ ਹੋਏ ਕਿਹਾ ਸੀ ਕਿ ਹਿੰਸਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀ.ਬੀ.ਆਈ. ਜਾਂਚ ਜ਼ਰੂਰੀ ਹੈ।

About admin

Check Also

ਮੋਦੀ ਸਰਕਾਰ ਦਾ ਵੱਡਾ ਫ਼ੈਸਲਾ ਮੰਡੀਆਂ ‘ਚੋਂ ਬੁੱਚੜਖਾਨਿਆਂ ਲਈ ਨਹੀਂ ਖਰੀਦੇ ਜਾ ਸਕਣਗੇ ਪਸ਼ੂ

ਨਵੀਂ ਦਿੱਲੀ, 27 ਮਈ (ਪੱਤਰ ਪ੍ਰੇਰਕ) :  ਸਰਕਾਰ ਨੇ ਪਸ਼ੂ ਮੰਡੀਆਂ ‘ਚੋਂ ਬੁੱਚੜਖਾਨਿਆਂ ਲਈ ਪਸ਼ੂਆਂ …

Leave a Reply

Your email address will not be published. Required fields are marked *