Home / Punjab / ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਕੋਟਕਪੂਰਾ, 16 ਦਸੰਬਰ (ਚ.ਨ.ਸ.) : ਕੋਟਕਪੂਰਾ ਦੇ ਪਿੰਡ ਵਾਂਦਲਾ ਜਟਾਣਾ ਦੇ ਇਕ ਨੌਜਵਾਨ ਦੀ ਮਨੀਲਾ ‘ਚ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਂਦਰ ਜਟਾਣਾ ਦਾ ਨੌਜਵਾਨ ਹਰਪ੍ਰੀਤ ਸਿੰਘ ਕਰੀਬ 8 ਸਾਲ ਪਹਿਲਾਂ ਮਨੀਲਾ (ਫਿਲਪੀਨਜ਼) ਗਿਆ ਸੀ ਤੇ ਉਥੇ ਉਹ ਫਾਇਨਾਂਸ ਦਾ ਕਾਰੋਬਾਰ ਕਰਦਾ ਸੀ। ਪਤਾ ਲੱਗਾ ਹੈ ਕਿ ਉਹ ਆਪਣੇ ਮੋਟਰਸਾਈਕਲ ਤੇ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਉਸ ਦੀ ਮੌਕੇ ‘ਤੇ ਮੌਤ ਹੋ ਗਈ ।

 

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *