Breaking News
Home / Breaking News / ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਵੱਲੋਂ ਵਿਜੇ ਮਾਲਿਆ ਤਲਬ

ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਵੱਲੋਂ ਵਿਜੇ ਮਾਲਿਆ ਤਲਬ

ਚੜ੍ਹਦੀਕਲਾ ਬਿਊਰੋ
================
ਨਵੀਂ ਦਿੱਲੀ, 30 ਜੂਨ : ਮਨੀ ਲਾਂਡਰਿੰਗ ਮਾਮਲੇ ‘ਚ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀਆਂ ਮੁਸੀਬਤਾਂ ‘ਚ ਵਾਧਾ ਹੋ ਸਕਦਾ ਹੈ। ਮੁੰਬਈ ਦੀ ਵਿਸ਼ੇਸ਼ ਪੀ. ਐਮ. ਐਲ. ਏ. ਅਦਾਲਤ ਨੇ ਵਿਜੇ ਮਾਲਿਆ ਨੂੰ 27 ਅਗਸਤ ਨੂੰ ਤਲਬ ਕੀਤਾ ਹੈ। ਅਦਾਲਤ ਨੇ ਮਾਲਿਆ ਨੂੰ ਅਧਿਆਦੇਸ਼ ਰਾਹੀਂ ਤਲਬ ਕੀਤਾ ਹੈ। ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਇੱਕ ਚਿੱਠੀ ਲਿਖੀ ਸੀ, ਜਿਸ ‘ਚ ਭਗੌੜੇ ਮਾਲਿਆ ਨੂੰ ਆਰਥਿਕ ਅਪਰਾਧੀ ਐਲਾਨਣ ਅਤੇ ਉਸ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਕਿਹਾ ਗਿਆ ਸੀ। ਹੁਣ ਅਦਾਲਤ ਨੇ ਇਸ ਦਾ ਨੋਟਿਸ ਲੈਂਦਿਆਂ ਮਾਲਿਆ ਨੂੰ ਤਲਬ ਕੀਤਾ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *