Home / Punjab / ਮਸੀਹੀ ਭਾਈਚਾਰੇ ਦੇ ਬੇਘਰੇ ਲੋਕਾਂ ਨੂੰ ਮਿਲਣਗੇ 5-5 ਮਰਲੇ ਦੇ ਪਲਾਟ-ਸੁਖਬੀਰ ਸਿੰਘ ਬਾਦਲ

ਮਸੀਹੀ ਭਾਈਚਾਰੇ ਦੇ ਬੇਘਰੇ ਲੋਕਾਂ ਨੂੰ ਮਿਲਣਗੇ 5-5 ਮਰਲੇ ਦੇ ਪਲਾਟ-ਸੁਖਬੀਰ ਸਿੰਘ ਬਾਦਲ

ਚੁ ਮਸੀਹੀ ਭਲਾਈ ਬੋਰਡ ਨੂੰ 15 ਦਿਨਾਂ ‘ਚ ਸੂਚੀਆਂ ਤਿਆਰ ਕਰਨ ਲਈ ਕਿਹਾ

ਚੁ ਮਦਰ ਟੈਰੇਸਾ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਉਣ ਅਤੇ ਬੁੱਤ ਸਥਾਪਿਤ ਕਰਨ ਦਾ ਕੀਤਾ ਐਲਾਨ

ਚੁ ਪੰਜਾਬ ਸਰਕਾਰ ਵੱਲੋਂ ਭਲਾਈ ਬੋਰਡਾਂ ਲਈ ਵਿਸ਼ੇਸ਼ ਇਖਤਿਆਰੀ ਫੰਡ ਕਾਇਮ ਕੀਤਾ ਜਾਵੇਗਾ-ਮਜੀਠੀਆ

ਚੁ ਪੰਜਾਬ ਤੇ ਹਿਮਾਚਲ ਦੇ ਮਸੀਹੀ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦੇ ਧੰਨਵਾਦ ਲਈ ਸਦਭਾਵਨਾ ਰੈਲੀ

ਜਲੰਧਰ, 18 ਅਗਸਤ –

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੂਬੇ ਭਰ ਵਿੱਚ ਇਸਾਈ ਭਾਈਚਾਰੇ ਨਾਲ ਸਬੰਧਤ ਬੇਘਰੇ ਲੋਕਾਂ ਨੂੰ ਘਰਾਂ ਦੀ ਉਸਾਰੀ ਲਈ ਪੰਚਾਇਤੀ ਜ਼ਮੀਨਾਂ ਵਿੱਚੋਂ5-5 ਮਰਲੇ ਦੇ ਪਲਾਟ ਦਿੱਤੇ ਜਾਣਗੇ ਅਤੇ ਇਸ ਲਈ ਉਪ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਗਠਿਤ ਕੀਤੇ ਗਏ ਮਸੀਹੀ ਭਲਾਈ ਬੋਰਡ ਨੂੰ ਕਿਹਾ ਗਿਆ ਹੈ ਕਿ ਉਹ 15 ਦਿਨ ਦੇ ਅੰਦਰ-ਅੰਦਰ ਅਜਿਹੇ ਬੇਘਰੇ ਪਰਿਵਾਰਾਂ ਦੀਆਂ ਸੂਚੀਆਂ ਪੰਜਾਬ ਸਰਕਾਰ ਕੋਲ ਜਮ੍ਹਾਂ ਕਰਵਾਏ।

ਅੱਜ ਇਥੇ ਪੰਜਾਬ ਤੇ ਹਿਮਾਚਲ ਦੀਆਂ ਸਮੂਹ ਚਰਚਾਂ ਅਤੇ ਇਸਾਈ ਭਾਈਚਾਰੇ ਦੇ ਵੱਡੀ ਗਿਣਤੀ ਲੋਕਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਭਾਈਚਾਰੇ ਦੀ ਭਲਾਈ ਲਈ ਵਿਸ਼ੇਸ਼ ਬੋਰਡ ਗਠਿਤ ਕਰਨ ਅਤੇ ਮੁਫਤ ਬਿਜਲੀ ਦੇਣ ਦੇ ਫੈਸਲੇ ਪ੍ਰਤੀ ਧੰਨਵਾਦ ਪ੍ਰਗਟਾਉਣ ਲਈ ਕੀਤੀ ਗਈ ਮਸੀਹੀ ਸਦਭਾਵਨਾ ਰੈਲੀ ਨੂੰ ਸੰਬੋਧਨ ਕਰਦਿਆਂ ਸ . ਬਾਦਲ ਨੇ ਕਿਹਾ ਕਿ ਦੇਸ਼ ਅੰਦਰ ਸਿੱਖ ਅਤੇ ਇਸਾਈ ਭਾਈਚਾਰਾ ਦੋਨੋਂ ਹੀ ਘੱਟ ਗਿਣਤੀਆਂ ਹਨ ਜਿਸ ਕਰਕੇ ਪੰਜਾਬ ਸਰਕਾਰ ਘੱਟ ਗਿਣਤੀਆਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਥੇ ਮਸੀਹੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੋਰਡ ਗਠਿਤ ਕੀਤਾ ਗਿਆ ਹੈ। ਪੰਜਾਬ ਤੇ ਹਿਮਾਚਲ ਦੇ ਬਿਸ਼ਪ ਡਾ. ਫਰੈਂਕੋ ਮੁਲੱਕਲ ਵੱਲੋਂ ਮਸੀਹੀ ਭਾਈਚਾਰੇ ਦੀਆਂ ਰੱਖੀਆਂ ਮੰਗਾਂ ਬਾਰੇ ਸ. ਬਾਦਲ ਨੇ ਐਲਾਨ ਕੀਤਾ ਕਿ ਮਹਾਨ ਸ਼ਖਸੀਅਤ ਮਦਰ ਟੈਰੇਸਾ ਨੂੰ ਆਉਂਦੀ 4 ਸਤੰਬਰ ਨੂੰ ਰੋਮ ਵਿਖੇ ਸੰਤ ਦੀ ਉਪਾਧੀ ਨਾਲ ਨਿਵਾਜ਼ੇ ਜਾਣ ਨੂੰ ਸਮਰਪਿਤ ਇਕ ਰਾਜ ਪੱਧਰੀ ਸਮਾਗਮ ਅਗਲੇ ਮਹੀਨੇ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ.। ਇਸ ਤੋਂ ਇਲਾਵਾ ਉਨ੍ਹਾਂ ਦੀ ਯਾਦ ਵਿੱਚ ਇਕ ਵੱਡ ਅਕਾਰੀ ਬੁੱਤ ਸਥਾਪਿਤ ਕਰਨ ਅਤੇ ਕਿਸੇ ਮੁੱਖ  ਮਾਰਗ ਦਾ ਨਾਮ ਮਦਰ ਟੈਰੇਸਾ ਦੇ ਨਾਂ ‘ਤੇ ਰੱਖਣ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰੋਮ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਭਾਰਤ ਦੀ ਨੁਮਾਇੰਦਗੀ ਕਰਨਗੇ ਜੋ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ।

Êਪੰਜਾਬ ਸਰਕਾਰ ਵੱਲੋਂ ਮਸੀਹੀ ਭਾਈਚਾਰੇ ਲਈ  ਕਬਰਿਸਤਾਨ ਬਣਾਏ ਜਾਣ ਬਾਰੇ ਲਏ ਗਏ ਫੈਸਲੇ ਬਾਰੇ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਜਿਹੜੇ ਪਿੰਡਾਂ ਵਿੱਚ ਕਬਰਿਸਤਾਨ ਨਹੀਂ ਹਨ ਉਥੇ ਪੰਚਾਇਤੀ ਜ਼ਮੀਨਾਂ ਵਿੱਚੋਂ ਕਬਰਿਸਤਾਨ ਲਈ ਥਾਂ ਦਿੱਤੀ ਜਾਵੇਗੀ ਅਤੇ ਇਹ ਪਰਕ੍ਰਿਆ ਦੋ ਮਹੀਨੇ ਵਿੱਚ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਸੀਹੀ ਭਾਈਚਾਰੇ ਦੀ ਮੰਗ ਅਨੁਸਾਰ ਪ੍ਰਤੀ ਪਰਿਵਾਰ 200 ਯੂਨਿਟ ਬਿਜਲੀ ਮਾਫ ਕੀਤੇ ਜਾ ਚੁੱਕੇ ਹਨ।

ਮਾਲ ਤੇ ਮੁੜ ਵਸੇਬਾ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਲਾਈ ਬੋਰਡਾਂ ਦੀ ਵਿੱਤੀ ਖੁਦਮੁਖਤਿਆਰੀ ਲਈ ਵਿਸ਼ੇਸ਼ ਫੰਡ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਭਲਾਈ ਬੋਰਡ ਸਬੰਧਤ ਭਾਈਚਾਰਿਆਂ ਦੀ ਭਲਾਈ ਲਈ ਨਿਰਵਿਘਨ ਕੰਮ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਦੇ ਸੰਘੀ ਢਾਂਚੇ ਦਾ ਅਸਲ ਸਰੂਪ ਪੰਜਾਬ ਵਿੱਚ ਵੇਖਿਆ ਜਾ ਸਕਦਾ ਹੈ ਕਿਉਂਕਿ ਕੇਵਲ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਹੀ ਅਜਿਹੇ ਆਗੂ ਹਨ ਜਿਨ੍ਹਾਂ ਵੱਲੋਂ ਹਰ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮਸੀਹੀ ਭਲਾਈ ਬੋਰਡ ਇਸ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਡਾ ਪਲੇਟਫਾਰਮ ਸਾਬਤ ਹੋਵੇਗਾ ਕਿਉਂਜੋ ਇਸਦੇ ਪ੍ਰਧਾਨ ਤੇ ਉਪ ਪ੍ਰਧਾਨ ਤੋਂ ਇਲਾਵਾ 11 ਹੋਰ ਮੈਂਬਰਾਂ ਨੂੰ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸੂਬੇ ਭਰ ਵਿੱਚ ਭਾਈਚਾਰੇ ਨੂੰ ਦਰਪੇਸ਼ ਕਿਸੇ ਵੀ ਮੁਸ਼ਕਿਲ ਹੱਲ ਲਈ ਯਤਨ ਕਰਨ। ਉਨ੍ਹਾਂ ਮਸੀਹੀ ਭਾਈਚਾਰੇ ਸੱਦਾ ਦਿੱਤਾ ਕਿ ਉਹ ਪੰਜਾਬ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ।

ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਪੰਜਾਬ ਤੇ ਹਿਮਾਚਲ ਦੇ ਬਿਸ਼ਪ ਡਾ. ਫਰੈਂਕੋ ਮੁਲੱਕਲ ਨੇ ਪੰਜਾਬ ਸਰਕਾਰ ਵੱਲੋਂ ਭਾਈਚਾਰੇ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਲਈ ਧੰਨਵਾਦ ਕੀਤਾ। ਇਸ ਮੌਕੇ ਫਾਦਰ ਪੀਟਰ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਜੀ ਆਇਆਂ ਕਿਹਾ। ਇਸ ਮੌਕੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਵਿਧਾਇਕ ਕੇ.ਡੀ.ਭੰਡਾਰੀ, ਗੁਰਪ੍ਰਤਾਪ ਸਿੰਘ ਵਡਾਲਾ, ਮਨੋਰੰਜਨ ਕਾਲੀਆ, ਪਵਨ ਕੁਮਾਰ ਟੀਨੂੰ, ਅਮਰਪਾਲ ਸਿੰਘ ਬੋਨੀ, ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਚਰਨ ਸਿੰਘ ਚੰਨੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ,ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਮੇਅਰ ਸੁਨੀਲ ਜੋਤੀ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਪੁਲੀਸ ਕਮਿਸ਼ਨਰ ਅਰਪਿਤ ਸ਼ੁਕਲਾ ਤੇ ਹੋਰ ਹਾਜ਼ਰ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *