Breaking News
Home / Breaking News / ਮਾਣਹਾਨੀ ਮਾਮਲੇ ‘ਚ ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ਰੱਦ

ਮਾਣਹਾਨੀ ਮਾਮਲੇ ‘ਚ ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ਰੱਦ

ਨਵੀਂ ਦਿੱਲੀ, 31 ਅਕਤੂਬਰ (ਚ.ਨ.ਸ.) : ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਮਾਣਹਾਨੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਦਿੱਤਾ ਹੈ। ਦਰਅਸਲ ਕੋਰਟ ਨੇ ਕੇਂਦਰੀ ਮੰਤਰੀ ਅਰੁਣ ਜੇਤਲੀ ਵੱਲੋਂ ਦਰਜ ਕਰਵਾਏ ਗਏ ਮਾਣਹਾਨੀ ਮਾਮਲੇ ‘ਚ ਗਵਾਹਾਂ ਨੂੰ ਤਲੱਬ ਕਰਨ, ਡੀ.ਡੀ.ਸੀ.ਏ. ਦੇ ਦਸਤਾਵੇਜ਼ਾਂ ਨੂੰ ਪੇਸ਼ ਕਰਨ ਵਾਲੀ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਲ ਹੀ ‘ਚ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ‘ਚ ਅਰਜ਼ੀ ਦਾਇਰ ਕਰ ਕੇ ਮਾਣਹਾਨੀ ਮਾਮਲੇ ‘ਚ ਦਸਤਾਵੇਜ਼ ਪੇਸ਼ ਕਰਨ ਦੀ ਇਜਾਜ਼ਤ ਮੰਗੀ ਸੀ। ਉਨ੍ਹਾਂ ਨੇ ਆਪਣੀ ਅਰਜ਼ੀ ‘ਚ ਕਿਹਾ ਸੀ ਕਿ ਉਨ੍ਹਾਂ ਨੂੰ ਡੀ.ਡੀ.ਸੀ.ਏ. ਦੇ ਵਿੱਤੀ ਸਾਲ 2012-13, 2013-14 ਅਤੇ 2014-15 ਦੀ ਸਪੈਸ਼ਲ ਆਡਿਟ ਰਿਪੋਰਟ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਬਾਅਦ ‘ਚ ਵੀ ਇਸ ਨਾਲ ਜੁੜੇ ਦਸਤਾਵੇਜ਼ ਪੇਸ਼ ਕਰਨ ਦੀ ਮਨਜ਼ੂਰੀ ਮਿਲੇ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਨੇ ਡੀ.ਡੀ.ਸੀ.ਏ. ਦੇ ਸੰਬੰਧ ‘ਚ ‘ਆਪ’ ਮੁਖੀ ਅਤੇ ਹੋਰ ਦੇ ਖਿਲਾਫ ਝੂਠੇ ਬਿਆਨ ਦੇਣ ਦਾ ਦੋਸ਼ ਲਾਉਂਦੇ ਹੋਏ ਹਾਈ ਕੋਰਟ ਤੋਂ ਮਾਣਹਾਨੀ ਲਈ 10 ਕਰੋੜ ਦਾ ਮੁਆਵਜ਼ਾ ਦਿਵਾਏ ਜਾਣ ਦੀ ਮੰਗ ਕੀਤੀ ਹੈ। ਮਾਮਲਾ ਅਜੇ ਹਾਈ ਕੋਰਟ ‘ਚ ਵਿਚਾਰ ਅਧੀਨ ਹੈ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *