Home / Breaking News / ਮੀਸਾ ਭਾਰਤੀ ਅਤੇ ਉਸ ਦੇ ਪਤੀ ਨੂੰ ਮਿਲੀ ਜ਼ਮਾਨਤ

ਮੀਸਾ ਭਾਰਤੀ ਅਤੇ ਉਸ ਦੇ ਪਤੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 5 ਮਾਰਚ (ਪੱਤਰ ਪ੍ਰੇਰਕ) : ਵਿਸ਼ੇਸ਼ ਅਦਾਲਤ ਨੇ ਧਨ ਸੋਧ ਮਾਮਲੇ ‘ਚ ਰਾਜਦ ਮੁਖੀ ਲਾਲੂ ਪ੍ਰਸਾਦ ਦੀ ਬੇਟੀ ਮੀਸਾ ਭਾਰਤੀ ਅਤੇ ਜਵਾਈ ਸ਼ੈਲੇਸ਼ ਕੁਮਾਰ ਨੂੰ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ। ਚੀਫ ਜਸਟਿਸ ਅਰਵਿੰਦ ਕੁਮਾਰ ਨੇ 2-2 ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਜ਼ਮਾਨਤ ਰਾਸ਼ੀ ਦੇ ਆਧਾਰ ‘ਤੇ ਮੀਸਾ ਅਤੇ ਸ਼ੈਲੇਸ਼ ਨੂੰ ਰਾਹਤ ਦਿੰਦੇ ਹੋਏ ਨਿਰਦੇਸ਼ ਦਿੱਤਾ ਕਿ ਉਹ ਅਦਾਲਤ ਦੀ ਮਨਜ਼ੂਰੀ ਦੇ ਬਿਨਾਂ ਦੇਸ਼ ਤੋਂ ਬਾਹਰ ਨਹੀਂ ਜਾਣਗੇ। ਮੀਸਾ ਅਤੇ ਉਸ ਦੇ ਪਤੀ ਅਦਾਲਤੀ ਸੰਮਨ ‘ਤੇ ਅਦਾਲਤ ‘ਚ ਪੇਸ਼ ਹੋਏ ਅਤੇ ਜ਼ਮਾਨਤ ਅਰਜ਼ੀ ਦਿੱਤੀ।

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *