Home / Politics / ਮੁੱਖ ਮੰਤਰੀ ਵੱਲੋਂ ਭਦੌੜ ਵਿਧਾਨ ਸਭਾ ਹਲਕੇ ‘ਚ ਸੰਗਤ ਦਰਸ਼ਨ ਸਿੱਧੂ ਦਾ ਸਿਆਸੀ ਹਸ਼ਰ ਬਰਨਾਲਾ ਤੇ ਮਨਪ੍ਰੀਤ ਵਰਗਾ ਹੋਵੇਗਾ : ਬਾਦਲ

ਮੁੱਖ ਮੰਤਰੀ ਵੱਲੋਂ ਭਦੌੜ ਵਿਧਾਨ ਸਭਾ ਹਲਕੇ ‘ਚ ਸੰਗਤ ਦਰਸ਼ਨ ਸਿੱਧੂ ਦਾ ਸਿਆਸੀ ਹਸ਼ਰ ਬਰਨਾਲਾ ਤੇ ਮਨਪ੍ਰੀਤ ਵਰਗਾ ਹੋਵੇਗਾ : ਬਾਦਲ

ਬਰਨਾਲਾ, 28 ਜੁਲਾਈ (ਚ.ਨ.ਸ.) :  ਪੰਜਾਬ ਦੇ ਮੁੱਖ ਮੰਤਰੀ ਸ੍ਰ.ਪਰਕਾਸ਼ ਸਿੰਘ ਬਾਦਲ ਨੇ  ਕਿਹਾ ਕਿ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਦਾ ਸਿਆਸੀ ਹਸ਼ਰ ਵੀ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਅਤੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਰਗਾ ਹੋਵੇਗਾ ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਮਾਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਕਰਕੇ ਬਨਵਾਸ ਭੇਜ ਦਿੱਤਾ ਹੈ। ਅੱਜ ਇਥੇ ਭਦੌੜ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਿਆਸੀ ਵਿਚਾਰਧਾਰਾ ਦੀ ਅਣਹੋਂਦ ਵਿੱਚ ਇਨ੍ਹਾਂ ਦੋਵੇਂ ਆਗੂਆਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ ਸੀ ਅਤੇ ਸਿੱਧੂ ਵੀ ਇਹਨਾਂ ਤੋਂ ਵੱਖਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸਿੱਧੂ ਨੇ ਇਕ ਸੁਨਹਿਰੇ ਭਵਿੱਖ ਦੇ ਲਈ ਆਪਣੀ ਪਾਰਟੀ ਨੂੰ ਧੋਖਾ ਦਿੱਤਾ ਹੈ ਅਤੇ ਪਰ ਸੂਬੇ ਦੇ ਲੋਕ ਉਸਨੂੰ ਇਸ ਕਾਰੇ ਲਈ ਮਾਫ਼ ਨਹੀ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਵਰਗੇ ਮੌਕਾਪ੍ਰਸਤ ਅਤੇ ਭਗੌੜੇ ਸਿਆਸੀ ਆਗੂ ਦਾ ਪੰਜਾਬ ਦੀ ਸਿਆਸਤ ਵਿੱਚ ਕੋਈ ਕੰਮ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਉਸਨੂੰ ਢੁਕਵਾਂ ਜਵਾਬ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਭਗੌੜੇ ਅਤੇ ਵਿਚਾਰਧਾਰਾ ਤੋਂ ਬਗੈਰ ਆਗੂਆਂ ਦੀ ਪਨਾਹਗਾਰ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਅਸਲ ਵਿੱਚ ਮੌਕਾਪ੍ਰਸਤ ਅਤੇ ਭਗੋੜੇ ਆਗੂਆਂ ਦੀ ਪਾਰਟੀ ਹੈ ਜਿਨ੍ਹਾਂ ਨੇ ਪੰਜਾਬ ਨੂੰ ਲੁੱਟਣ ਦੇ ਲਈ ਏਕਾ ਕਰ ਲਿਆ ਹੈ। ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਦੇ ਕਿਸਾਨ ਵਿਰੋਧੀ ਹੋਣ ਦਾ ਇਕ ਲੰਮਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਅਕਾਲੀ ਭਾਜਪਾ ਗਠਜੋੜ ਕਿਸਾਨਾਂ ਨੂੰ ਮੁਫ਼ਤ ਬਿਜਲੀ
ਮੁਹੱਈਆ ਕਰਵਾ ਰਿਹਾ ਹੈ ਉਥੇ ਦੂਜੇ ਪਾਸੇ ਮੁਫ਼ਤ ਬਿਜਲੀ ਦੀ ਸੁਵਿਧਾ ਨੂੰ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਵੇਲੇ ਬੰਦ ਕਰਕੇ ਭਾਰੀ ਵਿੱਤੀ ਬੋਝ ਪਾਇਆ ਸੀ । ਇਸੇ  ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਅਮਰਿੰਦਰ ਨੇ ਐਸ.ਵਾਈ.ਐਲ ਨਹਿਰ ਪੁੱਟਣ ਲਈ ਨੀਂਹ ਪੱਥਰ ਰੱਖਣ ਆਈ ਇੰਦਰਾ ਗਾਂਧੀ ਦਾ ਸਵਾਗਤ ਕਰਕੇ ਆਈ ਆਪਣੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਸੀ।
ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਅਹਿਮੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਅਕਾਲੀ ਭਾਜਪਾ ਗਠਜੋੜ ਦੇ ਇਸ ਨਿਵੇਕਲੇ ਉਪਰਾਲੇ ਦਾ ਇਕੋ ਇਕ ਮੰਤਵ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਮੁੱਖੀ ਅਤੇ ਭਲਾਈ ਮੁੱਖੀ ਇਸ ਪ੍ਰੋਗਰਾਮ ਦਾ ਵਿਰੋਧ ਕਰਕੇ ਕਾਂਗਰਸੀ ਆਗੂ ਆਪਣਾ ਲੋਕ ਵਿਰੋਧੀ ਹੋਣ ਦਾ ਸਬੂਤ ਦੇ ਰਹੇ ਹਨ।
ਤਪਾ ਵਿਖੇ ਸੰਗਤ ਦਰਸ਼ਨ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤਪਾ ਦੇ ਉਸਾਰੀ ਅਧੀਨ ਬੱਸ ਸਟੈਂਡ ਅਤੇ ਤਹਿਸ਼ੀਲ ਕੰਪਲੈਕਸ਼ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡਾਇਰੈਕਟਰ ਸਥਾਨਕ ਸਰਕਾਰ ਅਤੇ ਮੁੱਖ ਇੰਜੀਨੀਅਰ ਦੀ ਅਗਵਾਈ ਹੇਠ ਇਕ ਟੀਮ ਇਸ ਕਸਬੇ ਦਾ ਦੌਰਾ ਕਰਕੇ ਇਸਦੇ ਬਹੁਮੁੱਖੀ ਬਣਾਉਣ ਲਈ ਖਾਕਾ ਤਿਆਰ ਕਰੇਗੀ।
ਇਸ ਉਪਰੰਤ ਢਿੱਲਵਾ ਵਿਖੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕੇਂਦਰੀ ਕੈਬਨਿਟ ਵੱਲੋਂ ਏਮਜ਼ ਹਸਪਤਾਲ ਸਥਾਪਿਤ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮਾਲਵੇ ਦੇ ਲੋਕਾਂ ਲਈ ਇਕ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਮਿਆਰੀ ਸਿਹਤ ਸਹੂਲਤਾ ਸਸਤੇ ਦਰਾਂ ਦੇ ਉਪਲੱਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰੀ ਕੈਬਨਿਟ ਨੇ ਏਮਜ਼ ਨੂੰ ਮਨਜ਼ੂਰ ਕਰਕੇ ਮਾਲਵੇ ਦੇ ਲੋਕਾਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ।
ਵਿਰੋਧੀ ਧਿਰਾਂ ਵੱਲੋਂ ਸੂਬੇ  ਦੇ ਮਿਹਨਤਕਸ ਲੋਕਾਂ ਤੇ ਨਸ਼ੇੜੀ ਹੋਣ ਦਾ ਠੱਪਾ ਲਾਉਣ ਦੀ ਜ਼ੋਰਦਾਰ ਨਿੰਦਿਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਦੇਸ਼ ਦੇ ਹੋਰਨਾਂ ਸੂਬਿਆਂ ਨਾਲੋਂ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਜਾਨਬੁੱਝ ਕੇ ਦੇਸ਼ ਦੇ ਲੋਕਾਂ ਅੱਗੇ ਪੰਜਾਬ ਦਾ ਅਕਸ਼ ਖਰਾਬ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਆਪਣੇ ਨਿੱਜੀ ਸਿਆਸੀ ਲਾਭ ਕਾਰਨ ਕੁੱਝ ਤਾਕਤਾਂ ਮਿਹਨਕਸ ਪੰਜਾਬੀਆਂ ਨੂੰ ਬਦਨਾਮ ਕਰ ਰਹੀਆਂ ਹਨ।
ਇਸ ਤੋ ਪਹਿਲਾ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਉਹਨਾਂ ਦੇ ਸਾਬਕਾ ਪ੍ਰਮੁੱਖ ਸਕੱਤਰ ਅਤੇ ਸੀਨੀਅਰ ਅਕਾਲੀ ਆਗੂ ਸ. ਦਰਬਾਰਾ ਸਿੰਘ ਗੁਰੂ ਨੇ ਆਪਣੇ ਰੁਝੇਵਿਆ ਵਿੱਚੋ ਭਦੌੜ ਵਿਧਾਨ ਸਭਾ ਹਲਕੇ ਲਈ ਸਮਾਂ ਕੱਢਣ ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਸ. ਬਾਦਲ ਦਾ ਇਹ ਨਿਵੇਕਲਾ ਉਪਰਾਲਾ ਭਦੌੜ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਹੋਰ ਵੀ ਹੁਲਾਰਾ ਦੇਵੇਗਾ।
ਇਸ ਮੌਕੇ ਤੇ ਹੋਰਨਾ ਤੋ ਇਲਾਵਾ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ. ਜੇ. ਐਸ. ਚੀਮਾ, ਡਿਪਟੀ ਕਮਿਸ਼ਨਰ ਸ. ਭੁਪਿੰਦਰ ਸਿੰਘ, ਡੀ.ਆਈ.ਜੀ. ਬਲਕਾਰ ਸਿੰਘ ਸਿੱਧੂ, ਐਸ ਐਸ ਪੀ ਸ. ਗੁਰਪ੍ਰੀਤ ਸਿੰਘ ਤੂਰ, ਜ਼ਿਲ੍ਹਾ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਬਣਾਂਵਾਲੀ, ਪ੍ਰਧਾਨ ਸੈਨਿਕ ਵਿੰਗ ਇਜ. ਗੁਰਜਿੰਦਰ ਸਿੰਘ ਸਿੱਧੂ, ਅਕਾਲੀ ਆਗੂ ਵੀਰਇੰਦਰ ਸਿੰਘ ਜੈਲਦਾਰ, ਸੰਤ ਬਾਬਾ ਟੇਕ ਸਿੰਘ ਧਨੌਲਾ, ਗੁਰਿੰਦਰ ਸਿੰਘ ਗਿੰਦੀ, ਰਣਦੀਪ ਸਿੰਘ ਢਿੱਲਵਾ, ਬਲਦੇਵ ਸਿੰਘ ਚੁੰਘਾ ਆਦਿ ਹਾਜ਼ਰ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *