Home / Breaking News / ਮੇਘਾਲਿਆ ਹਾਈਕੋਰਟ ਵੱਲੋਂ ਸਿੱਖਾਂ ਨੂੰ ਸ਼ਿਲਾਂਗ ਤੋਂ ਬਾਹਰ ਵਸਾਉਣ ਦੀ ਪ੍ਰਕ੍ਰਿਆ ‘ਤੇ ਰੋਕ

ਮੇਘਾਲਿਆ ਹਾਈਕੋਰਟ ਵੱਲੋਂ ਸਿੱਖਾਂ ਨੂੰ ਸ਼ਿਲਾਂਗ ਤੋਂ ਬਾਹਰ ਵਸਾਉਣ ਦੀ ਪ੍ਰਕ੍ਰਿਆ ‘ਤੇ ਰੋਕ

ਸ਼ਿਲਾਂਗ੍ਹ, 10 ਜੁਲਾਈ: ਮੇਘਾਲਿਆ ਹਾਈਕੋਰਟ ਨੇ ਸ਼ਿਲਾਂਗ ਵਿੱਚ ਵਸਦੇ ਸਿੱਖਾਂ ਨੂੰ ਸ਼ਹਿਰ ਤੋਂ ਬਾਹਰ ਵਸਾਉਣ ਦੀ ਪ੍ਰਕ੍ਰਿਆ ਉਤੇ ਰੋਕ ਲਗਾ ਦਿੱਤੀ ਹੈ ਅਤੇ ਸੂਬਾ ਸਰਕਾਰ ਨੂੰ 218 ਪਰਿਵਾਰਾਂ ਵਲੋਂ ਇਸ ਵਿਸਥਾਪਨ ਖਿਲਾਫ ਪਾਈ ਗਈ ਪਟੀਸ਼ਨ ਉਤੇ ਚਾਰ ਹਫਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਹੈ।
ਇਥੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਜਦੋਂ ਇਸ ਇਲਾਕੇ ਵਿਚ ਸਿੱਖਾਂ ਤੇ ਸਥਾਨਕ ਲੋਕਾਂ ਵਿਚ ਤਣਾਅ ਪੈਦਾ ਹੋ ਗਿਆ ਸੀ ਤਾਂ ਉਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਇਕ ਵਫਦ ਨੇ ਸ਼ਿਲਾਂਗ ਦਾ ਦੌਰਾ ਕੀਤਾ ਸੀ। ਇਸ ਵਫਦ ਨੇ ਸਥਾਨਕ ਅਧਿਕਾਰੀਆਂ ਤੇ ਮੁੱਖ ਮੰਤਰੀ ਨਾਲ ਵੀ ਇਸ ਮਾਮਲੇ ‘ਤੇ ਚਰਚਾ ਕਰ ਕੇ ਤਣਾਅ ਘਟਾਉਣ ਦਾ ਯਤਨ ਕੀਤਾ ਸੀ।

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *