Breaking News
Home / Breaking News / ਮੋਦੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਨਹੀਂ ਕੀਤਾ ਜ਼ਿਕਰ: ਕੈਪਟਨ

ਮੋਦੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਨਹੀਂ ਕੀਤਾ ਜ਼ਿਕਰ: ਕੈਪਟਨ

ਚੰਡੀਗੜ੍ਹ, 11 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਲੋਟ ਰੈਲੀ ਦੌਰਾਨ ਕਿਸਾਨੀ ਸੰਕਟ ਨਾਲ ਜੁੜੇ ਅਹਿਮ ਮਸਲਿਆਂ ਨੂੰ ਸੁਲਝਾਉਣ ਲਈ ਕੋਈ ਠੋਸ ਪ੍ਰੋਗਰਾਮ ਨਾ ਦੇਣ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਰੈਲੀ ਵਿੱਚ ਹਾਜ਼ਰ ਹੋਣ ਦੀ ਇਜਾਜ਼ਤ ਦੇ ਕੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਵਿੱਚ ਫਸੀ ਕਿਸਾਨੀ ਨੂੰ ਸ੍ਰੀ ਮੋਦੀ ਦੇ ਲੰਮੇ ਭਾਸ਼ਣ ‘ਚੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਬਾਰੇ ਕੋਈ ਨਾ ਕੋਈ ਗੱਲ ਸੁਣਨ ਦੀ ਆਸ ਸੀ ਪਰ ਇਸ ਭਾਸ਼ਣ ਵਿੱਚੋਂ ਕੋਈ ਠੋਸ ਗੱਲ ਨਹੀਂ ਨਿਕਲੀ। ਉਨ੍ਹਾਂ ਨੇ ਇਸ ਗੱਲ ‘ਤੇ ਹੈਰਾਨੀ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਸਾਨ ਖੁਦਕੁਸ਼ੀਆਂ, ਖੇਤੀ ਕਰਜ਼ਿਆਂ ਅਤੇ ਸਵਾਮੀਨਾਥਨ ਰਿਪੋਰਟ ਦਾ ਜ਼ਿਕਰ ਤੱਕ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲਾਂ ਨੇ ਅੱਜ ਦੇ ਇਸ ਮੌਕੇ ਪਾਣੀਆਂ ‘ਤੇ

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *