Breaking News
Home / Breaking News / ਮੋਦੀ ਪਸੰਦ ਪਰ ਮਨਮੋਹਨ ਦਾ ਵੱਡਾ ਪ੍ਰਸ਼ੰਸਕ: ਓਬਾਮਾ

ਮੋਦੀ ਪਸੰਦ ਪਰ ਮਨਮੋਹਨ ਦਾ ਵੱਡਾ ਪ੍ਰਸ਼ੰਸਕ: ਓਬਾਮਾ

ਨਵੀਂ ਦਿੱਲੀ, 1 ਦਸੰਬਰ (ਪੱਤਰ ਪ੍ਰੇਰਕ) :  ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ‘ਚ ਹਿੱਸਾ ਲੈਣ ਪਹੁੰਚੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਜਦੋਂ ਪ੍ਰਧਾਨ ਮੰਤਰੀ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਵਿਚਾਰ ਰੱਖਣ ਨੂੰ ਕਿਹਾ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਹ ਪਸੰਦ ਕਰਦੇ ਹਨ ਤੇ ਉਨ੍ਹਾਂ ਕੋਲ ਭਾਰਤ ਲਈ ਦੂਰ ਦ੍ਰਿਸ਼ਟੀ ਹੈ ਤੇ ਉਹ ਬਹੁਤ ਮਿਹਨਤ ਕਰ ਰਹੇ ਹਨ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਦੇ ਭਾਰਤੀ ਅਰਥਚਾਰੇ ਨੂੰ ਆਧੁਨਿਕ ਬਣਾਉਣ ਵਿਚ ਪਾਏ ਯੋਗਦਾਨ ਦੀ ਜੰਮ ਕੇ ਪ੍ਰਸੰਸਾ ਕੀਤੀ। ਓਬਾਮਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਤੇ ਪ੍ਰਧਾਨ ਮੰਤਰੀ ਮੋਦੀ ਕਾਰਜਕਾਲ ਵਿਚਕਾਰ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਬਹੁਤ ਮਜ਼ਬੂਤੀ ਨਾਲ ਵਧੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਦੋਵੇਂ ਲੋਕਤੰਤਰ ਦੇਸ਼ ਹਨ ਤੇ ਜਿਹੜੀ ਵੀ ਪਾਰਟੀ ਸੱਤਾ ‘ਚ ਹੋਵੇ ਉਨ੍ਹਾਂ ਨਾਲ ਕੰਮ ਕਰਨਾ ਉਨ੍ਹਾਂ (ਓਬਾਮਾ) ਦੀ ਜ਼ਿੰਮੇਵਾਰੀ ਸੀ। ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਨਰਿੰਦਰ ਮੋਦੀ ਤੇ ਡਾ. ਮਨਮੋਹਨ ਸਿੰਘ ਦੋਵੇਂ ਇਮਾਨਦਾਰ ਤੇ ਸਪਸ਼ਟ, ਸਰਲ ਹਨ ਅਤੇ ਦੋਵਾਂ ਨੇ ਆਪਣੇ ਦੇਸ਼ ਦੇ ਹਿੱਤ ਲਈ ਸਖ਼ਤ ਕਦਮ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਭਾਰਤੀ ਅਰਥਚਾਰੇ ਨੂੰ ਜਿੱਥੇ ਉਦਾਰ ਬਣਾਇਆ, ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਪੈਰਿਸ ਜਲਵਾਯੂ ਸਮਝੌਤੇ ‘ਤੇ ਗਏ। ਇਨ੍ਹਾਂ ਦੋਵਾਂ ਫ਼ੈਸਲਿਆਂ ਲਈ ਬਹੁਤ ਹੌਂਸਲੇ ਦੀ ਲੋੜ ਹੁੰਦੀ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *