Breaking News
Home / India / ਯੂ. ਪੀ. ਦੀ ਯੋਗੀ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼

ਯੂ. ਪੀ. ਦੀ ਯੋਗੀ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼

ਨਵੀਂ ਦਿੱਲੀ , 4 ਅਪ੍ਰੈਲ (ਪੱਤਰ ਪ੍ਰੇਰਕ) :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ ਪੀ ਚੋਣਾਂ ਦੌਰਾਨ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਅੱਜ ਯੋਗੀ ਅਦਿੱਤਿਆ ਨਾਥ ਸਰਕਾਰ ਦੀ ਪਹਿਲੀ ਮੀਟਿੰਗ ਵਿੱਚ 36 ਹਜ਼ਾਰ 359 ਕਰੋੜ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ। ਸਰਕਾਰ ਨੇ ਕਿਸਾਨਾਂ ਦਾ ਇੱਕ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ। ਪਹਿਲੀ ਕੈਬਨਿਟ ਵਿੱਚ ਸਰਕਾਰ ਵੱਲੋਂ 9 ਫ਼ੈਸਲੇ ਲਏ ਗਏ ਪਰ ਇਹਨਾਂ ਵਿਚੋਂ ਸਭ ਤੋਂ ਵੱਡਾ ਫ਼ੈਸਲਾ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦਾ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ ਦੋ ਕਰੋੜ 15 ਲੱਖ ਕਿਸਾਨਾਂ ਨੂੰ ਫਾਇਦਾ ਮਿਲੇਗਾ। ਇਹਨਾਂ ਵਿਚੋਂ ਇੱਕ ਕਰੋੜ 90 ਲੱਖ ਲਘੂ ਕਿਸਾਨ ਹਨ। ਇਸ ਦੇ ਨਾਲ ਹੀ ਸਰਕਾਰ ਨੇ ਕਣਕ ਦੀ ਖ਼ਰੀਦ  ਲਈ 7 ਹਜ਼ਾਰ ਖ਼ਰੀਦ ਕੇਂਦਰ ਬਣਾਏ ਹਨ। ਇਸ ਤੋਂ ਇਲਾਵਾ ਆਲੂ ਦੀ ਖ਼ਰੀਦ ਲਈ ਤਿੰਨ ਲੋਕਾਂ ਦੀ ਕਮੇਟੀ ਬਣਾਈ ਗਈ ਹੈ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *