Breaking News
Home / Breaking News / ਰਾਮ ਰਹੀਮ ਵਿਰੁੱਧ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਭੇਜਿਆ ਨੋਟਿਸ

ਰਾਮ ਰਹੀਮ ਵਿਰੁੱਧ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਭੇਜਿਆ ਨੋਟਿਸ

ਚੰਡੀਗੜ੍ਹ, 5 ਦਸੰਬਰ (ਚੜ੍ਹਦੀਕਲਾ ਬਿਊਰੋ) :  ਸੁਨਾਰੀਆ ਜੇਲ੍ਹ ‘ਚ ਸਾਧਵੀਆਂ ਨਾਲ ਬਲਾਤਕਾਰ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ  ਦੇ ਅਪਰਾਧਾਂ ਦੀ ਸੂਚੀ ਲੰਮੀ ਹੁੰਦੀ ਜਾ ਰਹੀ ਹੈ। ਰਾਮ ਰਹੀਮ ਦੇ ਖਿਲਾਫ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਹੁਣ ਰਾਮ ਰਹੀਮ ‘ਤੇ ਸਿਰਸਾ ਡੇਰੇ ‘ਚ ਹੋਈਆਂ ਆਤਮ-ਹੱਤਿਆਵਾਂ ਦੇ ਮਾਮਲੇ ‘ਚ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਦੋਸ਼ ਹੈ ਕਿ ਰਾਮ ਰਹੀਮ ਨੇ ਡੇਰੇ ‘ਚ ਕਈ ਲੋਕਾਂ ਨੂੰ ਆਤਮ-ਹੱਤਿਆ ਲਈ ਮਜਬੂਰ ਕੀਤਾ। ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਸਰਕਾਰ ਤੋਂ ਇਸ ਮਾਮਲੇ ‘ਚ ਜਵਾਬ ਮੰਗਿਆ ਹੈ। ਇਸ ਮਾਮਲੇ ‘ਚ ਡੇਰੇ ਦੇ ਇਕ ਸਾਬਕਾ ਸਮਰਥਕ ਰਾਮ ਕੁਮਾਰ ਬਿਸ਼ਨੋਈ ਨੇ ਸਾਲ 2015 ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਡੇਰਾ ਸੱਚਾ ਸੌਦਾ ‘ਚ ਰਾਮ ਰਹੀਮ ਦੇ ਦਬਾਅ ‘ਚ ਆ ਕੇ ਕਈ ਲੋਕਾਂ ਨੇ ਆਤਮ-ਹੱਤਿਆਵਾਂ ਕੀਤੀਆਂ ਹਨ। ਇਨ੍ਹਾਂ ‘ਚ ਡੇਰੇ ਦੇ ਹੌਸਟਲ ‘ਚ ਬੀ.ਏ. ਦੀ ਵਿਦਿਆਰਥਣ ਦੀ ਆਤਮ-ਹੱਤਿਆ ਦਾ ਮਾਮਲਾ ਵੀ ਸ਼ਾਮਲ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *