Home / India / ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ, 16 ਦਸੰਬਰ (ਚ.ਨ.ਸ.) : ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸੋਨੀਆ ਗਾਂਧੀ ਵੀ ਮੌਜੂਦ ਰਹੀ। ਤਾਜਪੋਸ਼ੀ ਦਾ ਪ੍ਰੋਗਰਾਮ ਸਵੇਰੇ 11 ਵਜੇ ਹੋਇਆ। ਕਾਂਗਰਸ ਦੀ ਸੈਂਟਰਲ ਚੋਣ ਅਥਾਰਟੀ ਦੇ ਚੇਅਰਮੈਨ ਮੁੱਲਾਪੁੱਲੀ ਰਾਮਚੰਦਰਨ ਨੇ ਪ੍ਰਧਾਨ ਚੁਣੇ ਜਾਣ ਦਾ ਪ੍ਰਮਾਣ ਪੱਤਰ ਦਿੱਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ‘ਚ ਲੋਕਾਂ ਨੂੰ ਇਸ ਲਈ ਕੁੱਟਿਆ ਜਾਂਦਾ ਹੈ ਕਿ ਉਨ੍ਹਾਂ ਦਾ ਭਰੋਸਾ ਵੱਖ ਹੈ ਅਤੇ ਉਨ੍ਹਾਂ ਨੂੰ ਖਾਣੇ ਲਈ ਵੀ ਮਾਰ ਦਿੱਤਾ ਜਾਂਦਾ ਹੈ। ਅੱਜ ਲੋਕਾਂ ਦੀ ਸੇਵਾ ਲਈ ਰਾਜਨੀਤੀ ਦੀ ਵਰਤੋਂ ਨਹੀਂ ਹੋ ਰਹੀ ਹੈ ਸਗੋਂ ਜਨਤਾ ਨੂੰ ਕੁਚਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇਸ਼ ਨੂੰ ਅੱਗੇ ਲਿਜਾਉਣਾ ਚਾਹੁੰਦੀ ਹੈ ਪਰ ਪ੍ਰਧਾਨ ਮੰਤਰੀ ਪਿੱਛੇ ਲਿਜਾਂਦੇ ਜਾ ਰਹੇ ਹਨ। ਭਾਜਪਾ ਦੇ ਲੋਕ ਪੂਰੇ ਦੇਸ਼ ‘ਚ ਅੱਗ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਲੋਕ ਅੱਗ ਲਗਾਉਂਦੇ ਹਨ, ਅਸੀਂ ਬੁਝਾਉਂਦੇ ਹਾਂ। ਉਨ੍ਹਾਂ ਦੀ ਤਾਜਪੋਸ਼ੀ ਲਈ ਪਾਰਟੀ ਹੈੱਡ ਕੁਆਰਟਰ ‘ਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਰਾਹੁਲ ਦੀ ਮਾਂ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਜੂਦਗੀ ‘ਚ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਦੇ ਰੂਪ ‘ਚ ਜ਼ਿੰਮੇਵਾਰੀ ਨੂੰ ਸੰਭਾਲ ਲਿਆ। ਪ੍ਰਮਾਣ ਪੱਤਰ ਲੈਣ ਲਈ ਵੱਖ ਤੋਂ ਪ੍ਰੋਗਰਾਮ ਦਾ ਆਯੋਜਨਾ ਕਾਂਗਰਸ ‘ਚ ਪਹਿਲੀ ਵਾਰ ਹੋਇਆ ਹੈ। ਕਾਂਗਰਸ ਹੈੱਡ ਕੁਆਰਟਰ ‘ਤੇ ਸ਼ਨੀਵਾਰ ਦੀ ਸਵੇਰ ਲੋਕਾਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਸੀ। ਸਮਰਥਕ ਬੈਂਡ ਬਾਜੇ ਅਤੇ ਪੋਸਟਰ-ਬੈਨਰ ਨਾਲ ਪਾਰਟੀ ਦਫ਼ਤਰ ਪੁੱਜੇ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *