Home / Breaking News / ਲੁਧਿਆਣਾ ‘ਚ ਆਰ.ਐਸ.ਐਸ. ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਲੁਧਿਆਣਾ ‘ਚ ਆਰ.ਐਸ.ਐਸ. ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਲੁਧਿਆਣਾ, 17 ਅਕਤੂਬਰ (ਇੰਦਰਪਾਲ ਸਿੰਘ) ਲੁਧਿਆਣਾ ‘ਚ ਅੱਜ ਸਵੇਰੇ ਦੋ ਮੋਟਰਸਾਈਕਲ ਸਵਾਰਾਂ ਨੇ ਆਰ.ਐਸ.ਐਸ. ਆਗੂ ਰਵਿੰਦਰ ਕੁਮਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਆਰ.ਐਸ.ਐਸ. ਆਗੂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੂਸਾਰ ਅੱਜ ਮੰਗਲਵਾਰ ਸਵੇਰੇ 8 ਵਜੇ ਦੋ ਮੋਟਰਸਾਈਕਲ ਸਵਾਰਾਂ ਵਲੋਂ ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਈਂ (60) ‘ਤੇ ਗੋਲੀਆਂ ਚਲਾਈਆਂ ਤੇ ਦੋ ਗੋਲੀਆਂ ਲੱਗਣ ਕਾਰਨ ਗੋਸਾਈਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਸਾਈਂ ਨੂੰ ਗੋਲੀਆਂ ਮਾਰਨ ਤੋਂ ਬਾਅਦ ਫਰਾਰ ਹੋ ਗਏ ਕਾਤਲਾਂ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈਆਂ। ਸੀ. ਸੀ. ਟੀ. ਵੀ. ਵਿਚ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਕੈਦ ਹੋਏ ਹਨ, ਜਿਨ੍ਹਾਂ ਦੇ ਮੂੰਹ ਢਕੇ ਹੋਏ ਹਨ। ਸਵੇਰੇ 8 ਵਜੇ ਚਿੱਟੇ ਦਿਨ ਵਾਪਰੀ ਇਸ ਘਟਨਾ ਨੇ ਇਕ ਵਾਰ ਫਿਰ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *