Home / Breaking News / ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ
ਤੇ ਹੈੱਡ ਕਾਂਸਟੇਬਲ ਬਰਖ਼ਾਸਤ

ਪੱਤਰ ਪ੍ਰੇਰਕ
================
ਚੰਡੀਗੜ੍ਹ, 2 ਜੁਲਾਈ: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਕੈਬਿਨੇਟ ਮੀਟਿੰਗ ਵਿਚ ਲਏ ਆਪਣੇ ਫੈਸਲੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਸ ਵਿਚ ਪਹਿਲਾਂ ਮੋਗਾ ਐਸ.ਐਸ.ਪੀ. ਰਾਜਜੀਤ ਸਿੰਘ ਦਾ ਮੋਹਾਲੀ ‘ਚ ਤਬਾਦਲਾ ਕਰ ਦਿੱਤਾ ਗਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਗ੍ਰਹਿ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਫਿਰੋਜ਼ਪੁਰ ਡੀ.ਐਸ. ਪੀ. ਦਲਜੀਤ ਢਿੱਲੋਂ ਅਤੇ ਇਕ ਹੈੱਡ ਕਾਂਸਟੇਬਲ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਦੋਹਾਂ ‘ਤੇ ਪਿਛਲੇ ਦਿਨੀਂ ਇਕ ਲੜਕੀ ਨੇ ਨਸ਼ੇੜੀ ਬਣਾਉਣ ਦੇ ਇਲਜ਼ਾਮ ਲਗਾਏ ਸਨ। ਢਿੱਲੋਂ ਦੇ ਬਰਖਾਸਤੀ ਨਿਰਦੇਸ਼ ਆਈ.ਪੀ.ਐਸ. ਅਨੀਤਾ ਪੁੰਜ ਡਾਇਰੈਕਟਰ, ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੀ ਜਾਇਜ਼ ਪੜਤਾਲ ਅਤੇ ਪੀੜਤ ਮਹਿਲਾ ਦੇ ਬਿਆਨਾਂ ਤੋਂ ਬਾਅਦ ਦਿੱਤੇ ਗਏ।

About admin

Check Also

ਕਰਜ਼ ਮੁਆਫ਼ ਕਰਨ ਨਾਲ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ

ੰਚਡੀਗੜ੍ਹ,  20 ਜੁਲਾਈ: ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕ੍ਰਿਆ …

Leave a Reply

Your email address will not be published. Required fields are marked *