Home / Breaking News / ਵਿਆਹ ਸਮਾਗਮ ‘ਚ ਹਵਾਈ ਫਾਇਰ ਦੌਰਾਨ ਨੌਜਵਾਨ ਦੀ ਮੌਤ

ਵਿਆਹ ਸਮਾਗਮ ‘ਚ ਹਵਾਈ ਫਾਇਰ ਦੌਰਾਨ ਨੌਜਵਾਨ ਦੀ ਮੌਤ

ਤਰਨਤਾਰਨ, 6 ਜਨਵਰੀ (ਚੜ੍ਹਦੀਕਲਾ ਬਿਊਰੋ) : ਤਰਨਤਾਰਨ ਦੇ ਢਿੱਲੋਂ ਰਿਜ਼ੋਰਟ ਵਿਚ ਚੱਲ ਰਹੇ ਵਿਆਹ ਸਮਾਗਮ ਵਿਚ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਮਰਜੀਤ ਸਿੰਘ ਪੁੱਤਰ ਭਿੰਦਰ ਸਿੰਘ ਵਾਸੀ ਕਲੇਰ ਆਪਣੇ ਦੋਸਤ ਦੇ ਵਿਆਹ ਵਿਚ ਸ਼ਾਮਲ ਹੋਣ ਢਿੱਲੋਂ ਰਿਜ਼ੋਰਟ ਆਇਆ ਸੀ। ਇਸ ਦੌਰਾਨ ਵਿਆਹ ਵਿਚ ਸ਼ਾਮਲ ਕੁਝ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਹਵਾਈ ਫਾਇਰ ਵਿਚ ਇਕ ਗੋਲੀ ਸਟੇਜ ਕੋਲ ਖੜ੍ਹੇ ਅਮਰਜੀਤ ਦੇ ਲੱਗ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਗੋਲੀ ਕਿਸ ਨੇ ਚਲਾਈ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਵਿਆਹ ਵਿਚ ਚੱਲ ਰਹੇ ਵੀਡੀਓ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *