Home / Punjab / ਵਿਜੀਲੈਂਸ ਬਿਊਰੋ ਵੱਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ‘ਤੇ ਤਿੱਖੀ ਨਜ਼ਰ

ਵਿਜੀਲੈਂਸ ਬਿਊਰੋ ਵੱਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ‘ਤੇ ਤਿੱਖੀ ਨਜ਼ਰ

ਆਈ.ਜੀ.ਪੀ. ਵਿਜੀਲੈਂਸ ਵੱਲੋਂ ਸੰਗਰੂਰ, ਧੂਰੀ ਅਤੇ ਮਾਲੇਰਕੋਟਲਾ ਮੰਡੀਆਂ ਦਾ ਦੌਰਾ

ਚੰਡੀਗੜ੍ਹ, 18 ਅਪ੍ਰੈਲ (ਪੱਤਰ ਪ੍ਰੇਰਕ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਭਰ ਵਿੱਚ ਚੱਲ ਰਹੀ ਕਣਕ ਖਰੀਦ ਪ੍ਰਕ੍ਰਿਆ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਭ੍ਰਿਸ਼ਟ ਅਧਿਕਾਰੀ ਕਾਰਨ ਕੋਈ ਵੀ ਤਕਲੀਫ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਅੱਜ ਇਥੇ ਜਾਰੀ ਇੱਕ ਬਿਆਨ ਰਾਹੀਂ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਜੀ.ਪੀ. ਵਿਜੀਲੈਂਸ ਸ੍ਰੀ ਅਮਰਦੀਪ ਸਿੰਘ ਰਾਏ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਦੁਖ-ਤਕਲੀਫਾਂ ਸੁਨਣ ਅਤੇ ਕਣਕ ਦੀ ਚੱਲ ਰਹੀ ਖਰੀਦ

ਪ੍ਰਕ੍ਰਿਆ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਅੱਜ ਸੰਗਰੂਰ, ਧੂਰੀ ਅਤੇ ਮਲੇਰਕੋਟਲਾ ਮੰਡੀਆਂ ਦਾ ਦੌਰਾ ਕੀਤਾ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਦੌਰੇ ਦੌਰਾਨ ਸ੍ਰੀ ਅਮਰਦੀਪ ਸਿੰਘ ਰਾਏ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਜਿੱਥੇ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਉਥੇ ਹੀ  ਸ੍ਰੀ ਰਾਏ ਨੇ ਉਨ੍ਹਾਂ ਨੂੰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਪੁੱਟਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਡੀ ਗਈ ਮੁਹਿੰਮ ਬਾਰੇ ਜਾਣੂੰ ਕਰਵਾਇਆ। ਆਈ.ਜੀ.ਪੀ. ਵਿਜੀਲੈਂਸ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਕਣਕ ਖਰੀਦ ਪ੍ਰਕ੍ਰਿਆ ਦੌਰਾਨ ਜੇਕਰ ਉਹ ਕਿਸੇ ਭ੍ਰਿਸ਼ਟਾਚਾਰ ਦਾ ਸ਼ਿਕਾਰ ਹੁੰਦੇ ਹਨ ਜਾਂ ਅਜਿਹੇ ਹਾਲਾਤ ਤੋਂ ਜਾਣੂੰ ਹੁੰਦੇ ਹਨ ਤਾਂ ਇਸ ਬਾਰੇ ਉਹ ਬਿਨਾਂ ਕਿਸੇ ਡਰ ਜਾਂ ਭੈਅ ਦੇ ਵਿਜੀਲੈਂਸ ਬਿਊਰੋ ਨੂੰ ਜਾਣਕਾਰੀ ਦੇਣ।
ਸ੍ਰੀ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਕਣਕ ਖਰੀਦ ਤੋਂ ਇਲਾਵਾ ਵੀ ਜੇਕਰ ਉਹ ਕਿਸੇ ਹੋਰ ਭ੍ਰਿਸ਼ਟਾਚਾਰ ਦੇ ਮਾਮਲੇ ਬਾਰੇ ਜਾਣੂੰ ਹੁੰਦੇ ਹਨ ਤਾਂ ਇਸ ਬਾਰੇ ਵਿਜੀਲੈਂਸ ਦੇ ਟੋਲ-ਫ੍ਰੀ ਨੰਬਰ 1800-1800-100 ‘ਤੇ ਫੋਨ ਕਰਕੇ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਲਈ ਵਿਜੀਲੈਂਸ ਬਿਊਰੋ ਦੀ ਮਦਦ ਕਰਨ।
ਬੁਲਾਰੇ ਨੇ ਦੱਸਿਆ ਕਿ ਆਈ.ਜੀ.ਪੀ. ਵਿਜੀਲੈਂਸ ਵੱਲੋਂ ਮੰਡੀਆਂ ਦੇ ਅੱਜ ਕੀਤੇ ਗਏ ਦੌਰੇ ਦੌਰਾਨ ਉਨ੍ਹਾਂ ਨਾਲ ਸਬੰਤ ਜ਼ਿਲ੍ਹਿਆਂ ਦੇ ਪ੍ਰਸ਼ਾਸਨਕ ਅਧਿਕਾਰੀ ਵੀ ਮੌਜੂਦ ਸਨ ਅਤੇ ਇਸ ਦੌਰਾਨ ਸ੍ਰੀ ਰਾਏ ਨੇ ਸਥਾਨਕ ਵਿਜੀਲੈਂਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਨਾਉਣ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਬਨਾਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਣਕ ਦੀ ਖਰੀਦ ਦੌਰਾਨ ਕਿਸੇ ਭ੍ਰਿਸ਼ਟ ਅਧਿਕਾਰੀ ਦੇ ਕਾਰਨ ਕਿਸੇ ਵੀ ਕਿਸਮ ਦੀ ਦਿੱਕਤ ਨਾ ਪੇਸ਼ ਆਵੇ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *