Home / Breaking News / ਕਾਂਗਰਸ ਨੇ ਕਿਸਾਨਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ: ਮੋਦੀ

ਕਾਂਗਰਸ ਨੇ ਕਿਸਾਨਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ: ਮੋਦੀ

ਮਲੋਟ, 11 ਜੁਲਾਈ: ਬਠਿੰਡਾ ਵਿਖੇ ਬਣਾਏ ਜਾ ਰਹੇ ਏਡਜ਼ ਹਸਪਤਾਲ ਲਈ ਪੰਜਾਬ ਸਰਕਾਰ ਆਪਣੀ ਪ੍ਰਕੀਰਿਆ ਤੇਜ਼ ਕਰੇ ਤਾਂ ਜੋ ਇਸ ਹਲਕੇ ਦੇ ਲੋਕਾਂ ਨੂੰ ਵਧੀਆ ਅਤੇ ਸਸਤੀਆਂ ਸਿਹਤ ਸਹੂਲਤਾਂ ਮਿਲ ਸਕਣ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮਲੋਟ ਵਿਖੇ ਅਕਾਲੀ ਦਲ ਭਾਜਪਾ ਵੱਲੋਂ ਰੱਖੀ ਸਵਾਗਤ ਰੈਲੀ ਵਿਚ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੀਤਾ। ਉਹਨਾਂ ਦੇਸ਼ ਦੀ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਦੇਸ਼ ‘ਤੇ ਲੰਮਾ ਸਮਾਂ ਰਾਜ ਕਰਦਿਆਂ ਸਿਰਫ਼ ਵੋਟ ਬੈਂਕ ਦੀ ਅਤੇ ਇਕ ਖਾਸ ਪਰਿਵਾਰ ਦੇ ਹਿੱਤਾਂ ਦੀ ਰਾਖੀ ਹੀ ਕੀਤੀ ਹੈ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਤੋਂ ਦੇਸ਼ ਵਾਸੀਆਂ ਨੂੰ ਸਿਰਫ਼ ਨਿਰਾਸ਼ਾ ਹੀ ਪ੍ਰਾਪਤ ਹੋਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੀ ਨਹੀਂ ਦੇਸ਼ ਦੀ ਰੂਹ ਹੈ ਪਰ ਕਾਂਗਰਸੀ ਸਰਕਾਰਾਂ ਨੇ ਕਦੀ ਕਿਸਾਨਾਂ ਦੀ ਹਾਲਤ ਸੁਧਾਰਨ ਵੱਲ ਯਤਨ ਨਹੀਂ ਕੀਤਾ। ਉਹਨਾਂ ਕਿਹਾ ਕਿ ਐਨ.ਡੀ.ਏ ਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਯਤਨਸ਼ੀਲ ਹੈ ਅਤੇ ਫਸਲਾਂ ਦੀਆਂ ਕੀਮਤਾਂ ਵਿਚ ਵਾਧਾ ਇਸੇ ਦਿਸ਼ਾ ਵਲ ਇਕ ਕਦਮ ਹੈ। ਉਹਨਾਂ ਕਿਹਾ ਕਿ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ  ਬਾਕੀ ਕੈਬਨਿਟ ਸਾਥੀਆਂ ਨਾਲ ਮਿਲ ਕਿ ਫਸਲਾਂ ਦੀ ਪੈਦਾਵਾਰ ਨੂੰ ਫੂਡ ਪ੍ਰੋਸੈਸਿੰਗ ਰਾਹੀਂ ਤਿਆਰ ਕਰਕੇ ਮਾਰਕੀਟਿੰਗ ਕਰਨ ਤੇ ਵਿਚਾਰਾਂ ਚਲ ਰਹੀਆਂ ਹਨ।
ਉਹਨਾਂ ਕਿਹਾ ਕਿ ਸੰਸਾਰ ਬੈਂਕ ਵੱਲੋਂ ਕੀਤੇ ਸਰਵੇਖਣ ਵਿਚ ਹਰਿਆਣਾ ਸੂਬਾ ਤਰੱਕੀ ਦੀ ਛਲਾਂਗ ਮਾਰਦਿਆਂ ਤੀਜੇ  ਸਥਾਨ ਤੇ ਪੁੱਜ ਗਿਆ ਹੈ ਜਦਕਿ ਪੰਜਾਬ ਹੁਣ ਹੋਰ ਥੱਲੇ ਚਲਾ ਗਿਆ ਹੈ । ਉਹਨਾਂ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਕੈਪਟਨ ਸਰਕਾਰ ਨੂੰ ਪੁੱਛੇ ਕਿ ਸ.ਬਾਦਲ ਜਿਸ ਸਥਾਨ ‘ਤੇ ਸੂਬੇ ਨੂੰ ਛੱਡ ਗਏ ਸਨ ਉਥੋਂ ਸੂਬਾ ਥੱਲੇ ਵੱਲ ਨੂੰ ਕਿਉਂ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਉਪਰੰਤ ਉਹਨਾਂ ਨੇ ਜੈ ਜਵਾਨ ਜੈ ਕਿਸਾਨ ‘ਤੇ ਪਹਿਰਾ ਦਿੰਦਿਆਂ ਸਾਬਕਾ

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *