Breaking News
Home / Delhi / ਸ਼ਰਾਬਬੰਦੀ ਮੁਹਿੰਮ ਨੂੰ ਸੁਨਹਿਰੀ ਅੱਖਰਾਂ ‘ਚ ਲਿਖਿਆ ਜਾਵੇਗਾ : ਨਿਤੀਸ਼

ਸ਼ਰਾਬਬੰਦੀ ਮੁਹਿੰਮ ਨੂੰ ਸੁਨਹਿਰੀ ਅੱਖਰਾਂ ‘ਚ ਲਿਖਿਆ ਜਾਵੇਗਾ : ਨਿਤੀਸ਼

ਛਪਰਾ, 11 ਮਈ (ਚ.ਨ.ਸ.) : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ‘ਚ ਪੂਰਨ ਸ਼ਰਾਬਬੰਦੀ ਮੁਹਿੰਮ ਨਾਲ ਵੱਡਾ ਸਮਾਜਿਕ ਬਦਲਾਅ ਆਇਆ ਹੈ ਅਤੇ ਇਹ ਇਤਿਹਾਸ ‘ਚ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ। ਕੁਮਾਰ ਨੇ ਇਹ ਗੱਲ ਸ਼ਰਾਬਬੰਦੀ ਨੂੰ ਲੈ ਕੇ ਜੀਵਿਕਾ ਪੇਂਡੂ ਵਿਕਾਸ ਵਿਭਾਗ ਵਲੋਂ ਆਯੋਜਿਤ ਪ੍ਰੋਗਰਾਮ ‘ਚ ਕਹੀ। ਉਨ੍ਹਾਂ ਨੇ ਸ਼ਰਾਬਬੰਦੀ ਨੂੰ ਲੈ ਕੇ ਆਪਣੇ ਸੰਕਲਪ ਨੂੰ ਦੋਹਰਾਉਂਦੇ ਹੋਏ ਕਿਹਾ ਕਿ ਸ਼ਰਾਬ ਨੂੰ ਲੈ ਕੇ ਜਿਸ ਤਰ੍ਹਾਂ ਲੋਕਾਂ ਖਾਸ ਕਰਕੇ ਔਰਤਾਂ ਦਾ ਸਹਿਯੋਗ ਮਿਲ ਰਿਹਾ ਹੈ, ਉਸ ਨੂੰ ਜਾਰੀ ਰੱਖਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਬਿਹਾਰ ਵਿਚ ਸਮਾਜਿਕ ਬਦਲਾਅ ਦੀ ਬੁਨਿਆਦ ਪੈ ਗਈ ਹੈ। ਇਸ ਮੌਕੇ ‘ਤੇ ਜੀਵਿਕਾ ਸਮੂਹ ਅਤੇ ਕਲਾ ਜੱਥਾ ਦੇ ਕਲਾਕਾਰਾਂ ਨੇ ਗੀਤਾਂ ਅਤੇ ਨੁੱਕੜ ਨਾਟਕ ਦੇ ਜ਼ਰੀਏ ਸ਼ਰਾਬ ਪੀਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *