Home / Punjab / ਸ਼੍ਰੋਮਣੀ ਕਮੇਟੀ ਕਰੇਗੀ ਕੈਨੇਡਾ ਦੇ ਰੱਖਿਆ ਮੰਤਰੀ ਦਾ ਸਨਮਾਨ : ਪ੍ਰੋ. ਬਡੂੰਗਰ

ਸ਼੍ਰੋਮਣੀ ਕਮੇਟੀ ਕਰੇਗੀ ਕੈਨੇਡਾ ਦੇ ਰੱਖਿਆ ਮੰਤਰੀ ਦਾ ਸਨਮਾਨ : ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ : (ਹਰਪ੍ਰੀਤ ਕੋਰ ਟਿਵਾਣਾ)    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੈਨੇਡਾ ਦੇ ਸਿੱਖ ਰੱਖਿਆ ਮੰਤਰੀ  ਹਰਜੀਤ ਸਿੰਘ ਦਾ ਸ੍ਰੀ ਦਰਬਾਰ ਸਿੰਘ ਅੰਮ੍ਰਿਤਸਰ ਸਾਹਿਬ ਆਉਣ ਤੇ ਵਿਸ਼ੇਸ਼ ਸਨਮਾਨ ਕਰੇਗੀ ਕਿਉਂਕਿ ਇਹ ਸਮੁੱਚੇ ਖਾਲਸਾ ਪੰਥ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਦੇ ਲੋਕਾਂ ਨੇ ਹਰਜੀਤ ਸਿੰਘ ਦੇ ਹੱਕ ਵਿਚ ਫਤਵਾ ਦਿੱਤਾ ਤੇ ਉਥੋਂ ਦੀ ਸਰਕਾਰ ਨੇ ਉਨ੍ਹਾਂ ਨੂੰ ਬਹੁਤ ਹੀ ਅਹਿਮ ਮੰਤਰਾਲਿਆ ਦੀ ਜ਼ਿੰਮੇਵਾਰੀ ਸੌਂਪੀ, ਜੋ ਕਿ ਪੰਜਾਬੀਆਂ ਖਾਸਕਰ ਸਿੱਖਾਂ ਲਈ ਬਹੁਤ ਮਾਣ ਵਾਲੀ ਗੱਲ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਯੂਨੀਵਰਸਿਟੀ ਟਰੱਸਟ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ
ਜੰਗੇ ਅਜ਼ਾਦੀ ਦੌਰਾਨ ਜਿਨਾਂ ਲੋਕਾਂ ਨੂੰ ਅੰਡੇਮਾਨ ਤੇ ਨਿਕੋਬਾਠ ਦੇ ਟਾਪੂਆਂ ਦੇ ਕਾਲੇ ਪਾਣੀ ਭੇਜਿਆ ਗਿਆ ਜਿੰਨਾ ਵਿੱਚ 80 ਤੋਂ ਵੱਧ ਸਿੱਖਾ ਦੀ ਗਿਣਤੀ ਸੀ ਉਹ ਸਾਰਾ ਇਤਿਹਾਸ ਮਿਟਾਇਆ ਜਾ ਰਿਹਾ ਹੈ, ਤੇ ਦੁਖ ਪ੍ਰਗਟ ਕਰਦਿਆਂ ਕਿਹਾ
ਇਸ ਸਬੰਧੀ ਜਾਗਰੂਕ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ 22 ਅਪ੍ਰੈਲ ਨੂੰ
ਚੰਡੀਗੜ੍ਹ ਵਿਖੇ ਇਕ ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਆਪਣੇ ਦੇਸ਼ ਦੇ ਨਾਮਵਰ ਵਿਦਵਾਨਾਂ ਨੂੰ ਬੁਲਾਇਆ ਜਾਵੇਗਾ ਅਤੇ ਉਨ੍ਹਾਂ ਦੇ ਵਿਚਾਰ ਸੁਣੇ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੱਖਾਂ ਨੇ ਇਸ ਦੇਸ਼ ਨੂੰ ਅਜਾਦ ਕਰਵਾਉਣ, ਧਰਮ ਬਚਾਉਣ ਵਿੱਚ, ਦੇਸ਼ ਦੀਆਂ ਹੱਦਾਂ ਦੀ ਰਾਖੀ ਕਰਨ ਲਈ ਤੇ ਦੇਸ਼ ਦਾ ਸੱਭਿਆਚਾਰ ਬਚਾਉਣ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ,  ਜਿਨ੍ਹਾਂ ਦਾ ਸਿੱਖ ਕੌਮ ਦੇ ਇਤਿਹਾਸ ਵਿੱਚ ਕੋਈ ਮੁਕਾਬਲਾ ਨਹੀ ਕੀਤਾ ਜਾ ਸਕਦਾ, ਜੇਕਰ ਇਸ ਕੌਮ ਦੇ ਇਤਿਹਾਸ ਨੂੰ ਮਟਾਉਣ ਦਾ ਯਤਨ ਕੀਤਾ ਜਾਵੇਗਾ ਤਾਂ ਇਹ ਦੇਸ਼ ਲਈ ਵੱਡੀ ਸਮੱਸਿਆ ਹੋਵੇਗੀ।  ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਗੱਲ ਤੇ ਨਿੱਜੀ ਤੋਰ ਤੇ ਧਿਆਨ ਦੇਣ। ਪੱਤਰਕਾਰਾਂ ਦੇ ਸਵਾਲਾ ਦਾ ਜਵਾਬ ਦਿੰਦਿਆ ਪ੍ਰੋ. ਬਡੂੰਗਰ ਨੇ ਕਿਹਾ ਕਿ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਵਾਲੀਆ ਵਲੋਂ ਦਿੱਤਾ ਅਸਤੀਫਾ ਪ੍ਰਵਾਨ ਕਰਨਾ ਅਜੇ ਵਿਚਾਰ ਅਧੀਨ ਰੱਖਿਆ ਗਿਆ ਹੈ । ਇਸ ਮੋਕੇ ਤੇ ਯੂਨੀਵਰਸਿਟੀ ਦੇ ਵੀ.ਸੀ. ਡਾ. ਗੁਰਮੋਹਨ ਸਿੰਘ ਵਾਲੀਆ ਨੇ ਕਿਹਾ ਕਿ ਮੀਟਿੰਗ ਵਿਚ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਮੋਕੇ ਹੋਰਨਾ ਤੋਂ ਇਲਾਵਾ ਯੂਨੀਵਰਸਿਟੀ ਟਰੱਸਟ ਦੇ ਸਕੱਤਰ ਦਰਬਾਰਾ ਸਿੰਘ ਗੁਰੂ, ਬੀਬੀ ਕਿਰਨਜੋਤ ਕੋਰ, ਹਰਜਿੰਦਰ ਸਿੰਘ ਧਾਮੀ, ਸੁਰਿੰਦਰ ਸਿੰਘ ਠੇਕੇਦਾਰ, ਸ. ਆਰ.ਐੱਸ. ਮਾਨ, ਅਮਰਜੀਤ ਸਿੰਘ ਸਿੱਧੂ, ਜੈਪਾਲ ਸਿੰਘ ਮੰਡੀਆਂ, ਜਸਟਿਸ ਰਿਟਾ. ਨਿਰਮਲ ਸਿੰਘ, ਪਰਮਜੀਤ ਕੋਰ ਲਾਂਡਰਾ, ਸਮੇਤ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਵਾਲੀਆ, ਪ੍ਰਿਤਪਾਲ ਸਿੰਘ ਰਜਿਸਟਰਾਰ, ਡਾ. ਪਰਮਜੀਤ ਸਿੰਘ ਸਰੋਆ ਨਿੱਜੀ ਸਕੱਤਰ ਪ੍ਰਧਾਨ ਸ਼੍ਰੋਮਣੀ ਕਮੇਟੀ ਵੀ ਹਾਜਰ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *