Home / Breaking News / ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੀ ਸ਼ੁਰੂਆਤ

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੀ ਸ਼ੁਰੂਆਤ

ਚੰਡੀਗੜ੍ਹ, 5 ਜੁਲਾਈ:ਜਨਤਕ ਵੰਡ ਪ੍ਰਣਾਲੀ ਨੂੰ ਹੋਰ ਕਾਰਗਰ ਤੇ ਇਸ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ ਇੱਥੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੀ ਸ਼ੁਰੂਆਤ ਕੀਤੀ ਗਈ ਅਤੇ 16 ਹਜ਼ਾਰ ਡਿਪੂ ਹੋਲਡਰਾਂ ਨੂੰ ਵਧੇ ਹੋਏ ਕਮਿਸ਼ਨ/ਮਾਰਜਨ ਮਨੀ ਦੇ 40 ਕਰੋੜ ਰੁਪਏ ਦੇ ਚੈੱਕ ਵੰਡਣ ਦੀ ਸ਼ੁਰੂਆਤ ਵੀ ਕੁਝ ਡਿਪੂ ਹੋਲਡਰਾਂ ਨੂੰ ਚੈੱਕ ਵੰਡ ਕੇ ਕੀਤੀ ਗਈ। ਇਸ ਸਬੰਧੀ ਇਥੇ ਸਥਿਤ ਕਿਸਾਨ ਵਿਕਾਸ ਚੈਂਬਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ, ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਬਾਇਓਮੀਟ੍ਰਿਕ ਆਧਾਰਤ ਇਹ ਮਸ਼ੀਨਾਂ ਰਾਸ਼ਨ ਵੰਡਣ ਦੀ ਪੁਰਾਣੀ ਪ੍ਰਣਾਲੀ ਵਿਚਲੀਆਂ ਕਮੀਆਂ ਅਤੇ ਜਾਅਲੀ ਲਾਭਪਾਤਰੀਆਂ ਨੂੰ ਹਟਾਉਣ ਵਿੱਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਜਨਤਕ ਵੰਡ ਪ੍ਰਣਾਲੀ ਵਿੱਚ ਪੂਰਨ ਪਾਰਦਰਸ਼ਤਾ ਦੌਰ ਸ਼ੁਰੂ ਹੋਇਆ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਡਿਪੂ ਹੋਲਡਰਾਂ/ਫੇਅਰ ਪ੍ਰਾਈਜ਼ ਸ਼ੌਪ (ਐਫ.ਪੀ.ਐਸ.) ਮਾਲਕਾਂ ਦਾ ਕਮਿਸ਼ਨ/ਮਾਰਜਨ ਮਨੀ 25 ਰੁਪਏ ਪ੍ਰਤੀ ਕੁਇੰਟਲ ਤੋਂ 50 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ ਤੇ ਆਉਣ ਵਾਲੇ ਸਮੇਂ

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *