Home / Breaking News / ਸਰਕਾਰੀ ਮੁਲਾਜ਼ਮਾਂ ਦਾ ਹੋਵੇਗਾ ਡੋਪ ਟੈਸਟ

ਸਰਕਾਰੀ ਮੁਲਾਜ਼ਮਾਂ ਦਾ ਹੋਵੇਗਾ ਡੋਪ ਟੈਸਟ

ਚੰਡੀਗੜ੍ਹ, 4 ਜੁਲਾਈ:ਨਸ਼ਿਆਂ ਦੇ ਸਬੰਧ ਵਿੱਚ ਅੱਗੇ ਹੋਰ ਢਿੰਬਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਮੁਲਾਜ਼ਮਾਂ ਸਣੇ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਲਾਜ਼ਮੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਟੈਸਟ ਮੁਲਾਜ਼ਮਾਂ ਦੀ ਭਰਤੀ ਅਤੇ ਉਨ੍ਹਾਂ ਦੀ ਸੇਵਾ ਦੇ ਹਰੇਕ ਪੜਾਅ ‘ਤੇ ਹੋਇਆ ਕਰੇਗਾ।
ਮੁੱਖ ਮੰਤਰੀ ਨੇ ਇਸ ਸਬੰਧੀ ਰੂਪ-ਰੇਖਾ ਤਿਆਰ ਕਰਨ ਅਤੇ ਜ਼ਰੂਰੀ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ।
ਇਸ ਸਰਕਾਰੀ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਨੇ ਭਰਤੀ ਅਤੇ ਪਦਉੱਨਤੀ ਦੇ ਸਾਰੇ ਕੇਸਾਂ ‘ਚ ਡਰਗ ਸਕ੍ਰੀਨਿੰਗ ਲਾਜ਼ਮੀ ਬਨਾਉਣ ਲਈ ਹੁਕਮ ਦਿੱਤੇ ਹਨ। ਉਨ੍ਹਾਂ ਨੇ ਡਿਊਟੀ ਦੀ ਕਿਸਮ ਦੇ ਅਨੁਸਾਰ ਕੁੱਝ ਵਿਸ਼ੇਸ਼ ਮਾਮਲਿਆਂ ‘ਚ ਹੁੰਦੇ ਸਲਾਨਾ ਡਾਕਟਰੀ ਜ਼ਾਇਜੇ ਦੌਰਾਨ ਵੀ ਇਹ ਟੈਸਟ ਕਰਵਾਉਣ ਲਈ ਆਖਿਆ ਹੈ।
ਸਰਕਾਰੀ ਬੁਲਾਰੇ ਅਨੁਸਾਰ ਇਸ ਹੁਕਮ ਨਾਲ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ ਸਭਨਾਂ ਤਰ੍ਹਾਂ ਦੀ ਭਰਤੀ ਅਤੇ ਪਦਉੱਨਤੀ ਮੌਕੇ ਡੋਪ ਟੈਸਟ ਲਾਜ਼ਮੀ ਹੋਵੇਗਾ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *