Breaking News
Home / Breaking News / ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ
================
ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਿਖਲਾਈ ਕੈਂਪ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਹਿਣਸ਼ੀਲਤਾ ਸਾਡੀ ਸਭ ਤੋਂ ਵੱਡੀ ਪਹਿਚਾਣ ਹੈ। ਸਾਬਕਾ ਰਾਸ਼ਟਰਪਤੀ ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਵਿੱਚ ਗੁਜ਼ਾਰੀ, ਰਾਸ਼ਟਰਪਤੀ ਦੇ ਅਹੁਦੇ ਤੋਂ ਫਾਰਗ ਹੋਣ ਉਪਰੰਤ ਉਹ ਪਹਿਲੀ ਵਾਰ ਆਰ.ਐਸ.ਐਸ. ਦੇ ਕਿਸੇ ਅਜਿਹੇ ਕੈਂਪ ਵਿਚ ਪੁੱਜੇ ਸਨ। ਜਿਸ ਦਾ ਕਿ ਕਾਂਗਰਸ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਸ੍ਰੀ ਮੁਖਰਜੀ ਨੇ ਕਿਹਾ ਕਿ ਅਸੀਂ ਵੱਖ-ਵੱਖ ਸਭਿਆਚਾਰ ਨੂੰ ਆਪਣੇ ਵਿੱਚ ਸਮਾਉਂਦੇ ਆ ਰਹੇ ਹਾਂ। ਉਨ੍ਹਾਂ ਕਿਹਾ ਕਿ ਅਨੇਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।
ਸ੍ਰੀ ਮੁਖਰਜੀ ਜੋ ਕਿ ਆਪਣੇ ਸਿਆਸੀ ਜੀਵਨ ਦੌਰਾਨ ਕੱਟੜਪੰਥੀ ਹਿੰਦੂਤਵ ਦੇ ਖਿਲਾਫ਼ ਰਹੇ ਹਨ। ਕਿਉਂਕਿ ਕਾਂਗਰਸ ਨੇ ਹਮੇਸ਼ਾ ਧਰਮਨਿਰਪੱਖਤਾ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿੰਦੂ ਇਕ ਉਦਾਰਵਾਦੀ ਧਰਮ ਹੈ ਅਤੇ ਹਿੰਦੁਸਤਾਨ ਇਕ ਆਜ਼ਾਦ ਸਮਾਜ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰਾਸ਼ਟਰਵਾਦਤਾ ਵੈਸ਼ਵਿਕਤਾ ਵਾਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦੇ ਦਰਵਾਜ਼ੇ ਸਭ ਦੇ ਲਈ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਬਹੁਸਭਿਅਕ ਅਤੇ ਅਨੇਕਤਾ ਵਾਲਾ ਹੈ। ਪੁਰਾਣੇ ਸਮੇਂ ‘ਚ ਆਉਣ ਵਾਲਿਆਂ ਨੇ ਭਾਰਤ ਦੇ ਸਿਸਟਮ ਦੀ ਹਮੇਸ਼ਾ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਦੇਸ਼, ਕੌਮ ਤੇ ਕੌਮੀਅਤ ਦੀ ਸਮਝ ਸਾਂਝੀ ਕਰਨ ਆਏ ਹਨ। ਇਹ ਸਭ ਇਕੱਲੇ-ਇਕੱਲੇ ਨਹੀਂ ਹਨ।
ਇਸ ਤੋਂ ਪਹਿਲਾਂ ਆਰ.ਐਸ.ਐਸ. ਦੇ ਪ੍ਰਮੁੱਖ ਮੋਹਨ ਭਾਗਵਤ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸੰਘ ਨੂੰ ਪਰਖਣਾ ਚਾਹੀਦਾ ਹੈ, ਉਹ ਦੇ ਸਬੰਧ ਵਿਚ ਜੋ ਪ੍ਰਭਾਵ ਬਣਦਾ ਹੈ। ਉਸ ਬਾਰੇ ਦੱਸੋ ਇਸ ਸਬੰਧੀ ਉਨ੍ਹਾਂ ਨੂੰ ਕੋਈ ਚਿੰਤਾ ਨਹੀਂ ਹੈ।
ਇਸ ਤੋਂ ਪਹਿਲਾਂ ਪ੍ਰਣਬ ਮੁਖਰਜੀ ਸੰਘ ਦੇ ਸਿਖਲਾਈ ਕੈਂਪ ਦੀ ਸਮਾਪਤੀ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੇ ਸੰਬੋਧਨ ਤੋਂ ਪਹਿਲਾਂ ਆਰ.ਐਸ.ਐਸ. ਦੇ ਸੰਸਥਾਪਕ ਡਾ. ਹੇਡਗੇਵਾਰ ਨੂੰ ਭਾਰਤ ਮਾਂ ਦਾ ਸੱਚਾ ਸਪੂਤ ਦੱਸਿਆ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *