Home / Punjab / ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦਾ ਦਿਹਾਂਤ

ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦਾ ਦਿਹਾਂਤ

ਪਰਕਾਸ਼ ਸਿੰਘ ਬਾਦਲ, ਕੈਪਟਨ ਅਤੇ ‘ਆਪ’ ਆਗੂਆਂ ਵੱਲੋਂ ਦੁੱਖ ਪ੍ਰਗਟ

ਫ਼ਰੀਦਕੋਟ, 28 ਮਾਰਚ (ਪੱਤਰ ਪ੍ਰੇਰਕ) :  ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ। ਅੱਜ ਸਵੇਰੇ ਉਨ੍ਹਾਂ ਨੇ ਡੀ.ਐਮ.ਸੀ. ਲੁਧਿਆਣਾ ਵਿਖੇ ਅੰਤਿਮ ਸਾਹ ਲਿਆ। ਉਹ 85 ਸਾਲ ਦੇ ਸਨ ਤੇ ਕਾਫ਼ੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਬਾਦਲ ਦਾ ਅੰਤਿਮ ਸਸਕਾਰ ਅੱਜ ਫ਼ਰੀਦਕੋਟ ਰਾਮ ਬਾਗ਼ ਵਿਖੇ ਸ਼ਾਮੀ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਜੈਤੋ ਹਲਕੇ ਤੋਂ ਕਈ ਸਾਲ ਤੱਕ ਗੁਰਦੇਵ ਸਿੰਘ ਬਾਦਲ ਵਿਧਾਇਕ
ਰਹੇ ਹਨ ਅਤੇ ਇੱਥੋਂ ਹੀ ਜਿੱਤ ਕੇ ਉਹ ਖੇਤੀਬਾੜੀ ਮੰਤਰੀ ਬਣੇ ਸਨ। ਗੁਰਦੇਵ ਸਿੰਘ ਬਾਦਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀਆਂ ਵਿਚੋਂ ਇੱਕ ਸਨ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *