Home / Breaking News / ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਮਿਲਣਗੇ ਵੱਡੇ ਇਨਾਮ: ਭਾਈ ਲੌਂਗੋਵਾਲ

ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਮਿਲਣਗੇ ਵੱਡੇ ਇਨਾਮ: ਭਾਈ ਲੌਂਗੋਵਾਲ

ਤਲਵੰਡ ਸਾਬੋ (ਬਠਿੰਡਾ), 12 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਾਬਤ ਸੂਰਤ ਗੁਰਸਿੱਖ ਖਿਡਾਰੀਆਂ ਨੂੰ ਵੱਡੇ ਇਨਾਮ ਦੇਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਨਾਮਣਾ ਖੱਟਣ ਵਾਲੇ ਸਾਬਤ ਸੂਰਤ ਗੁਰਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਲੰਪਿਕ ਖੇਡਾਂ ਦੌਰਾਨ ਸੋਨੇ ਦਾ ਮੈਡਲ ਪ੍ਰਾਪਤ ਕਰਨ ‘ਤੇ 5 ਲੱਖ ਰੁਪਏ, ਚਾਂਦੀ ਦਾ ਮੈਡਲ ਪ੍ਰਾਪਤ ਕਰਨ ‘ਤੇ 4 ਲੱਖ ਰੁਪਏ ਅਤੇ ਕਾਂਸੀ ਦਾ ਮੈਡਲ ਪ੍ਰਾਪਤ ਕਰਨ ਵਾਲੇ ਨੂੰ 3 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਇਆ ਕਰੇਗੀ। ਇਸੇ ਤਰ੍ਹਾਂ ਏਸ਼ੀਅਨ ਖੇਡਾਂ ਵਿਚ ਸੋਨੇ, ਚਾਂਦੀ ਤੇ ਕਾਂਸੀ ਦਾ ਮੈਡਲ ਜਿੱਤਣ ਵਾਲਿਆਂ ਨੂੰ ਕ੍ਰਮਵਾਰ 4 ਲੱਖ, 3 ਲੱਖ ਅਤੇ 2 ਲੱਖ ਰੁਪਏ ਦੀ ਰਾਸ਼ੀ ਨਾਮ ਸਨਮਾਨਿਤ ਕੀਤਾ ਜਾਵੇਗਾ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *