Home / Breaking News / ਸਿਲੇਬਸ ‘ਚੋਂ ਸਿੱਖ ਕੌਮ ਦਾ ਇਤਿਹਾਸ ਖ਼ਤਮ ਕਰਕੇ ਸਰਕਾਰ ਨੇ ਖ਼ਾਲਸਾ ਪੰਥ ਨਾਲ ਕੀਤਾ ਵੱਡਾ ਧ੍ਰੋਹ: ਭਾਈ ਲੌਂਗੋਵਾਲ

ਸਿਲੇਬਸ ‘ਚੋਂ ਸਿੱਖ ਕੌਮ ਦਾ ਇਤਿਹਾਸ ਖ਼ਤਮ ਕਰਕੇ ਸਰਕਾਰ ਨੇ ਖ਼ਾਲਸਾ ਪੰਥ ਨਾਲ ਕੀਤਾ ਵੱਡਾ ਧ੍ਰੋਹ: ਭਾਈ ਲੌਂਗੋਵਾਲ

ਅੰਮ੍ਰਿਤਸਰ, 4 ਮਈ (ਪੱਤਰ ਪ੍ਰੇਰਕ) :  ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਲਈ ਤਿਆਰ ਕੀਤੀ ਇਤਿਹਾਸ ਦੀ ਪੁਸਤਕ ‘ਚੋਂ ਗੁਰ-ਇਤਿਹਾਸ, ਸਿੱਖ-ਇਤਿਹਾਸ ਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਸੰਬੰਧੀ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਰੇ ਮੈਂਬਰਾਂ ਦੀ ਇਕ ਹੰਗਾਮੀ ਇਕੱਤਰਤਾ 7 ਮਈ ਨੂੰ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਹੈ। ਇਹ ਫੈਸਲਾ ਧਰਮ ਪ੍ਰਚਾਰ ਕਮੇਟੀ ਦੀ ਇਥੇ ਸ਼੍ਰੋਮਣੀ ਕਮੇਟੀ ਦੇ ਉਪ-ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕ ਇਕੱਤਰਤਾ ‘ਚ ਲਿਆ ਗਿਆ। ਇਕੱਤਰਤਾ ਦੌਰਾਨ ਸਰਕਾਰ ਵੱਲੋਂ ਬਾਰ੍ਹਵੀਂ ਜਮਾਤ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ
ਮਨਫੀ ਕਰਨ ਦੀ ਕੋਝੀ ਹਰਕਤ ਸਬੰਧੀ ਨਿੰਦਾ ਮਤਾ ਵੀ ਪਾਸ ਕੀਤਾ ਗਿਆ।
ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਲੇਬਸ ‘ਚੋਂ ਸਿੱਖ ਕੌਮ ਨਾਲ ਸੰਬੰਧਿਤ ਇਤਿਹਾਸ ਨੂੰ ਖ਼ਤਮ ਕਰਕੇ ਖ਼ਾਲਸਾ ਪੰਥ ਨਾਲ ਵੱਡਾ ਧ੍ਰੋਹ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਾਣ-ਮੱਤੇ ਇਤਿਹਾਸ ਨੂੰ ਜੇਕਰ ਪੰਜਾਬ ਦੇ ਇਤਿਹਾਸ ‘ਚੋਂ ਕੱਢ ਦੇਈਏ ਤਾਂ ਪਿੱਛੇ ਕੁੱਝ ਨਹੀਂ ਬਚਦਾ। ਭਾਰਤ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖ ਕੌਮ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਤਰਜ਼ਮਾਨ ਸੰਸਥਾ ਹੋਣ ਕਰਕੇ ਇਸ ਗੰਭੀਰ ਮਸਲੇ ਪ੍ਰਤੀ ਅਗਲੀ ਰਣਨੀਤੀ ਅਪਨਾਉਣ ਲਈ 7 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਵਿਚਾਰ ਚਰਚਾ ਕਰੇਗੀ। ਇਕ ਸਵਾਲ ਦੇ ਜਵਾਬ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਇਆ ਜਾ ਰਿਹਾ ਇਹ ਦੋਸ਼ ਬਿਲਕੁਲ ਨਿਰਮੂਲ ਹੈ ਕਿ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਸਿਲੇਬਸ ਤਿਆਰ ਕਰਨ ਸਮੇਂ ਹੋਈਆਂ 20 ਮੀਟਿੰਗਾਂ ਵਿਚ ਸ਼ਾਮਲ ਹੁੰਦਾ ਰਿਹਾ ਹੈ।
ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜਿਆ ਪੱਤਰ ਦਿਖਾਉਂਦਿਆਂ ਕਿਹਾ ਕਿ ਬੋਰਡ ਵੱਲੋਂ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਸ਼ਾਮਿਲ ਕਰਨ ਲਈ 23 ਫਰਵਰੀ 2018 ਨੂੰ ਭੇਜੇ ਇਕ ਪੱਤਰ ਰਾਹੀਂ ਸ਼੍ਰੋਮਣੀ ਕਮੇਟੀ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਇਸ ਤਰੀਕ ਤੋਂ ਬਾਅਦ ਕਿਹੜੀਆਂ 20 ਮੀਟਿੰਗਾਂ ਹੋਈਆਂ। ਉਨ੍ਹਾਂ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆਂ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਗਲਤੀ ਨੂੰ ਛਪਾਉਣ ਲਈ ਨਿੱਤ ਨਵੇਂ ਹੱਥਕੰਡੇ ਅਪਨਾ ਰਹੀ ਹੈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *