Home / India / ਸਿੱਖ ‘ਤੇ ਹਮਲੇ ਮਗਰੋਂ ਵਿਦੇਸ਼ ਮੰਤਰਾਲਾ ਹਰਕਤ ‘ਚ

ਸਿੱਖ ‘ਤੇ ਹਮਲੇ ਮਗਰੋਂ ਵਿਦੇਸ਼ ਮੰਤਰਾਲਾ ਹਰਕਤ ‘ਚ

ਨਿਊਯਾਰਕ, 5 ਮਾਰਚ (ਚੜ੍ਹਦੀਕਲਾ ਬਿਊਰੋ)- ਅਮਰੀਕਾ ‘ਚ ਵਾਸ਼ਿੰਗਟਨ ਦੇ ਕੈਂਟ ਇਲਾਕੇ ਵਿੱਚ 39 ਸਾਲਾ ਸਿੱਖ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਹੋਣ ਵਾਲੇ ਸਿੱਖ ਨੌਜਵਾਨ ਦੀ ਪਛਾਣ ਦੀਪ ਰਾਏ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲਾ ਵੀ ਤੁਰੰਤ ਹਰਕਤ ਵਿੱਚ ਆਇਆ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਦੀਪ ਰਾਏ ਦੇ ਪਿਤਾ ਹਰਪਾਲ ਸਿੰਘ ਨਾਲ ਫ਼ੋਨ ਉੱਤੇ ਗੱਲਬਾਤ ਕੀਤੀ ਤੇ ਘਟਨਾ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਟਵੀਟ ਕੀਤਾ ਤੇ ਆਖਿਆ ਕਿ ‘ਦੀਪ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਹੱਥ ਵਿੱਚ ਗੋਲੀ ਲੱਗੀ ਹੈ। ਉਹ ਤੇਜ਼ੀ ਨਾਲ ਰਿਕਵਰੀ ਕਰ ਰਿਹਾ ਹੈ। ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਮੇਰੀਕੇ ਕਾਲਰਸਨ ਨੇ ਘਟਨਾ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਖਮੀ ਨੌਜਵਾਨ ਦੇ ਬਿਆਨ ਅਨੁਸਾਰ ਹੁਲੀਏ ਮੁਤਾਬਕ ਹਮਲਾਵਰ 6 ਫੁੱਟ ਲੰਬਾ ਸੀ। ਉਸ ਨੇ ਆਪਣੇ ਚਿਹਰੇ ‘ਤੇ ਨਕਾਬ ਪਾਇਆ ਹੋਇਆ ਸੀ। ਪੁਲਿਸ ਹਮਲਾਵਰ ਦੀ ਭਾਲ ਕਰ ਰਹੀ ਹੈ। ਪੁਲਿਸ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਸਿੱਖ ਭਾਈਚਾਰੇ ਦੀ ਮਦਦ ਵੀ ਲੈ ਰਹੀ ਹੈ। ਪਿਛਲੇ 12 ਦਿਨਾਂ ਵਿੱਚ ਅਮਰੀਕਾ ਵਿੱਚ ਵੱਸਦੇ ਭਾਰਤੀਆਂ ‘ਤੇ ਹੋਏ ਨਸਲੀ ਹਮਲਿਆਂ ਦਾ ਇਹ ਤੀਜਾ ਮਾਮਲਾ ਹੈ। ਹਾਸਲ ਜਾਣਕਾਰੀ ਮੁਤਾਬਕ ਦੀਪ ਉੱਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਬੀਤੀ ਸ਼ਾਮ ਆਪਣੇ ਕੈਂਟ ਸਥਿਤ ਘਰ ਤੋਂ ਬਾਹਰ ਜਾ ਰਿਹਾ ਸੀ। ਸੜਕ ‘ਤੇ ਜਾ ਰਹੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਬੁਲਾਇਆ ਤੇ ਆਖਿਆ ਕਿ ‘ਆਪਣੇ ਦੇਸ਼ ਵਾਪਸ ਚਲੇ ਜਾਓ’। ਕੈਂਟ ਪੁਲਿਸ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਵਿਚਾਲੇ ‘ਆਪਣੇ ਦੇਸ਼ ਵਾਪਸ ਚਲੇ ਜਾਓ’ ਕਹਿਣ ‘ਤੇ ਝਗੜਾ ਹੋਇਆ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *